ਵਿਧਾਇਕ ਫਾਜ਼ਿਲਕਾ ਨੇ ਪਿੰਡ ਝੰਗੜ ਭੈਣੀ ਵਿਖੇ 8 ਲੱਖ ਦੀ ਲਾਗਤ ਨਾਲ ਪਾਈ ਜਾਣ ਵਾਲੀ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ
ਪਿੰਡਾਂ ਵਿਖੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਲਗਾਤਾਰ ਚੁੱਕੇ ਜਾ ਰਹੇ ਹਨ ਸ਼ਲਾਘਾਯੋਗ ਕਦਮ— ਨਰਿੰਦਰ ਪਾਲ ਸਿੰਘ ਸਵਨਾ
ਪਾਈਪ ਲਾਈਨ ਪੈਣ ਨਾਲ ਆਲੇ—ਦੁਆਲੇ ਕਈ ਪਿੰਡਾਂ ਨੂੰ ਮਿਲੇਗੀ ਪਾਣੀ ਦੇ ਨਿਕਾਸੀ ਦੀ ਸਹੂਲਤ, ਆਉਣ ਜਾਣਾ ਹੋਵੇਗਾ ਸੁਖਾਲਾ
ਫਾਜ਼ਿਲਕਾ, 13 ਨਵੰਬਰ
ਪਿੰਡ ਝੰਗੜ ਭੈਣੀ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਪਾਈਪ ਲਾਈਨ ਪਾਉਣ ਦਾ ਨੀਂਹ ਪੱਥਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਰੱਖਿਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਾਈਨ ਲਾਈਨ ਪੈਣ ਨਾਲ ਨਾਲ ਲਗਦੇ ਅਨੇਕਾ ਪਿੰਡ ਜਿਸ ਵਿਚ ਰਾਮ ਸਿੰਘ ਭੈਣੀ, ਮਹਾਤਮ ਨਗਰ, ਤੇਜਾ ਰੁਹੇਲਾ, ਚੱਕ ਰੁਹੇਲਾ, ਗੱਟੀ ਨੰਬਰ 1, ਦੌਨਾ ਰੇਤੇ ਵਾਲੀ ਭੈਣੀ, ਢਾਣੀ ਸੱਦਾ ਸਿੰਘ ਵਿਖੇ ਆਉਣਾ ਜਾਣਾ ਸੁਖਾਲਾ ਹੋ ਜਾਵੇਗਾ।
ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਪਿੰਡਾਂ ਵਿਖੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਪਿਛਲੇ ਕਾਫੀ ਸਮੇਂ ਤੋਂ ਆ ਰਹੀ ਸੀ ਜਿਸ *ਤੇ ਕਾਰਵਾਈ ਕਰਦਿਆਂ ਪਾਈਪ ਲਾਈਨ ਪਾਉਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਦੀ ਪੂਰਤੀ ਹੋਣ ਨਾਲ ਸੜਕਾ *ਤੇ ਪਾਣੀ ਇਕਠਾ ਨਹੀਂ ਹੋਵੇਗਾ, ਪਾਣੀ ਦੀ ਨਿਕਾਸੀ ਨਿਰਵਿਘਨ ਸੁਚਾਰੂ ਢੰਗ ਨਾਲ ਹੋ ਸਕੇਗੀ ਤੇ ਕੋਈ ਵੀ ਅਣਸੁਖਾਵੀ ਘਟਨਾ ਵੀ ਨਹੀ ਵਾਪਰੇਗੀ।ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਨਾਲ ਜਿਥੇ ਆਵਾਜਾਈ ਸੁਖਾਲੀ ਹੋਵੇੇਗੀ ਉਥੇ ਪਾਣੀ ਖੜਾ ਨਹੀਂ ਹੋਵੇਗਾ ਤੇ ਬਿਮਾਰੀਆਂ ਦੀ ਪੈਦਾਵਾਰ ਨਹੀਂ ਹੋਵੇਗੀ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾ ਵਿਖੇੇ ਬੁਨਿਆਦੀ ਸਹੂਲਤਾਂ ਹਰ ਹੀਲੇ ਮੁਹੱਈਆ ਕਰਵਾਉਣ ਲਈ ਲਗਾਤਾਰ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ ਤੇ ਮੋਹਤਵਾਰਾਂ ਤੋਂ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਤੇ ਮੰਗਾਂ ਦੀ ਡਿਮਾਂਡ ਮੰਗੀ ਜਾ ਰਹੀ ਹੈ, ਜ਼ੋ ਜ਼ੋ ਪਿੰਡਾਂ ਵਿਚ ਕੰਮ ਹੋਣ ਵਾਲੇ ਹਨ ਉਹ ਸੋ ਫੀਸਦੀ ਮੁਕੰਮਲ ਕਰਨ ਵਿਚ ਪੰਜਾਬ ਸਰਕਾਰ ਵਚਨਬਧ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪਾਣੀ ਦੀ ਨਿਕਾਸੀ ਦੇ ਕੰਮ ਦੀ ਲੈਵਲਿੰਗ ਠੀਕ ਹੋਵੇ ਤਾਂ ਜ਼ੋ ਪਾਣੀ ਨਿਰਵਿਘਨ ਚਲਦਾ ਰਹੇ ਤੇ ਖੜਾ ਨਾ ਹੋਵੇ।ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਸਰਪੰਚ/ਪੰਚ ਇਹ ਵੀ ਯਕੀਨੀ ਬਣਾਉਣ ਕਿ ਪਿੰਡਾਂ ਵਿਚ ਕੰਮ ਉਚ ਕੁਆਲਟੀ ਅਤੇ ਉਚ ਪੱਧਰ ਦਾ ਹੋਵੇ।
ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ, ਸਰਪੰਚ ਬਲਵੰਤ ਸਿੰਘ, ਜਥੇਦਾਰ ਹਰਮੰਦਰ ਸਿੰਘ ਬਰਾੜ, ਸਰਪੰਚ ਹਰਮੇਸ਼ ਸਿੰਘ, ਲਛਮਣ ਸਿੰਘ, ਅੰਗਰੇਜ਼ ਸਿੰਘ ਤੇਜਾ ਰੁਹੇਲਾ, ਸਰਪੰਚ ਬਗੂ ਸਿੰਘ, ਖੁਸ਼ਹਾਲ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੋਂ ਇਲਾਵਾ ਹੋਰ ਪਤਵੰਤੇ ਸਜਨ ਮੋਜ਼ੂਦ ਸਨ।
ਬਾਕਸ ਲਈ ਪ੍ਰਸਤਾਵਿਤ
ਵਿਧਾਇਕ ਫਾਜ਼ਿਲਕਾ ਨੇ ਪਿੰਡ ਗਾਗਨ ਕੇ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ—ਵੱਖ ਵਿਕਾਸ ਕਾਰਜਾਂ ਦੇ ਰੱਖੇੇ ਨੀਂਹ ਪੱਥਰ
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਗਾਗਨ ਕੇ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪਾਈਪ ਲਾਈਨ ਪਾਉਣ, ਫਿਰਨੀ ਦੀ ਇੰਟਰਲੋਕ ਕਰਨ ਅਤੇ ਪਿੰਡ ਦੀ ਧਰਮਸ਼ਾਲਾ ਦੀ ਮੁਰੰਮ ਕਰਵਾਉਣ ਸਮੇਤ ਵਿਕਾਸ ਕਾਰਜ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾ ਦੇ ਸਰਵਪੱਖੀ ਵਿਕਾਸ ਕਰਵਾਉਣ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਤੇ ਹਰੇਕ ਲੋੜੀਂਦੀਆਂ ਸਹੂਲਤਾਂ ਨਾਲ ਭਰਪੂਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜ਼ੋ ਪਿੰਡ ਵਾਸੀਆਂ ਸਹੁਲਤਾਂ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਪ੍ਰੋਜੈਕਟਾ ਨੂੰ ਪਿੰਡਾਂ ਵਿਚ ਉਲੀਕ ਰਹੀ ਹੈ ਤਾਂ ਜ਼ੋ ਕੋਈ ਵੀ ਪਿੰਡ ਪਾਰਟੀ ਬਾਜੀ ਕਰਕੇ ਬੇਸਿਕ ਸਹੂਲਤਾਂ ਤੋਂ ਪਛੜੇ ਨਾ।
ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ, ਸਰਪੰਚ ਗੁਰਦੇਵ ਸਿੰਘ ਤੇ ਸਮੂਹ ਪੰਚਾਇਤ, ਸਰਪੰਚ ਬਲਵੰਤ ਸਿੰਘ, ਜਥੇਦਾਰ ਹਰਮੰਦਰ ਸਿੰਘ ਬਰਾੜ, ਸਰਪੰਚ ਹਰਮੇਸ਼ ਸਿੰਘ, ਲਛਮਣ ਸਿੰਘ, ਅੰਗਰੇਜ਼ ਸਿੰਘ ਤੇਜਾ ਰੁਹੇਲਾ, ਸਰਪੰਚ ਬਗੂ ਸਿੰਘ, ਖੁਸ਼ਹਾਲ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੋਂ ਇਲਾਵਾ ਹੋਰ ਪਤਵੰਤੇ ਸਜਨ ਮੋਜ਼ੂਦ ਸਨ।