Arth Parkash : Latest Hindi News, News in Hindi
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ
Tuesday, 12 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ

ਪਿਛਲੇ ਢਾਈ ਸਾਲਾਂ ਅੰਦਰ ਵਿਧਾਨ ਸਭਾ ਹਲਕਾ ਜੰਡਿਆਲਾ ਵਿੱਚ ਵਿਕਾਸ ਦੀ ਹਨੇਰੀ ਲਿਆਂਦੀ: ਹਰਭਜਨ ਸਿੰਘ

ਅੰਮ੍ਰਿਤਸਰ 13 ਨਵੰਬਰ ---

ਪੰਜਾਬ ਦੇ ਕੈਬਨਿਟ ਮੰਤਰੀ ਭਜਨ ਸਿੰਘ ਈਟੀਓ ਨੇ ਹਾਲ ਹੀ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰ ਕੇ ਸਰਪੰਚ ਅਤੇ ਪੰਚ ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ ਦਿੱਤਾ ਹੈ। ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਪਿੰਡ ਤਰਸਿੱਕਾ  ਵਿਖੇ ਭਗਤਾਂ ਦਾ ਡੇਰਾ ਗੁਰੂਦੁਆਰਾ ਸਾਹਿਬ ਵਿਖੇ ਨਵੇਂ ਬਣੇ ਸਰਪੰਚ ਸਰਦਾਰ ਜਗਦੀਪ ਸਿੰਘ (ਦੀਪ) ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵਿੱਚ ਹਾਜ਼ਰੀ ਭਰਦੇ ਹੋਏ  ਉਹਨਾਂ ਸਮੁੱਚੀ ਪੰਚਾਇਤ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਗੁਰਦੁਆਰਾ ਦੇ ਪ੍ਰਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ, ਬਲਾਕ ਪ੍ਰਧਾਨ ਸਰਦਾਰ ਬਲਰਾਜ ਸਿੰਘ, ਸਰਪੰਚ ਜਰਮਨਜੀਤ ਸਿੰਘ ਅਵਤਾਰ ਸਿੰਘ ਨਗਰ ਤੋਂ, ਸਰਪੰਚ ਗੁਰਵੇਲ ਸਿੰਘ ਪਿੰਡ ਜਲਾਲ ਤੋਂ ਵੀ ਹਾਜ਼ਰ ਸਨ।

 ਉਹਨਾਂ ਕਿਹਾ ਕਿ ਗੁਰੂ ਦਾ ਓਟ ਆਸਰਾ ਲੈ ਕੇ ਕੰਮ ਦੀ ਸ਼ੁਰੂਆਤ ਕਰਨ ਲਈ ਪਿੰਡ ਵਾਸੀ ਵਧਾਈ ਦੇ ਪਾਤਰ ਹਨ।

ਕੈਬਨਿਟ ਮੰਤਰੀ  ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਹਲਕਾ ਜੰਡਿਆਲਾ ਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਬਹੁ-ਗਿਣਤੀ ਵਿਕਾਸ ਕਰਵਾਏ ਗਏ ਹਨ।ਉਹਨਾਂ ਨੇ ਸਮੂਹ ਗ੍ਰਾਮ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਪੱਖਪਾਤ ਅਤੇ ਵੈਰ ਵਿਰੋਧ ਤੋਂ ਲੋਕ ਹਿਤ ਵਿੱਚ ਸਰਗਰਮ ਰਹਿੰਦੇ ਹੋਏ ਪਿੰਡਾਂ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਵੀ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।