Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਪਰਾਲੀ ’ਚ ਲੱਗੀ ਅੱਗ ਨੂੰ ਬੁਝਾਇਆ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਪਰਾਲੀ ’ਚ ਲੱਗੀ ਅੱਗ ਨੂੰ ਬੁਝਾਇਆ
Friday, 15 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਪਰਾਲੀ ’ਚ ਲੱਗੀ ਅੱਗ ਨੂੰ ਬੁਝਾਇਆ
*ਕਿਸਾਨਾਂ ਨੂੰ ਖਾਦ ਦੇ ਬਦਲ ਦੇ ਰੂਪ ਵਿਚ ਕਿਸਾਨ ਮਨਜੂਰਸ਼ੁਦਾ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰਨ ਦੀ ਅਪੀਲ

ਮਾਨਸਾ, 16 ਨਵੰਬਰ :
ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਮਨੁੱਖਤਾ ਦਾ ਮੁੱਢਲਾ ਫਰਜ਼ ਬਣਦਾ ਹੈ। ਸਾਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਹੋਣ ਦਾ ਸੁਨੇਹਾ ਦੇਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਪਿੰਡ ਦਾਤੇਵਾਸ, ਕੁਲਰੀਆਂ, ਜਲਵੇੜਾ, ਗੋਬਿੰਦਪੁਰਾ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕੀਤਾ।
   ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
    ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਅਤੇ ਇਸ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਹੋਂਦ ਨੂੰ ਜਿੰਦਾ ਰੱਖਣ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਸਾਡੀਆਂ ਫਸਲਾਂ ਲਈ ਲੋੜੀਂਦੇ ਜ਼ਰੂਰੀ ਤੱਤ ਵੀ ਮਰ ਜਾਂਦੇ ਹਨ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ  ਅਨੁਸਾਰ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਮੁਤਾਬਕ ਡੀ.ਏ.ਪੀ ਦੀ ਸਪਲਾਈ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾਵੇਗੀ।
  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਟਿਕ ਖਾਦਾਂ ਦੀ ਵਰਤੋਂ ਵੀ ਕਰ ਸਕਦੇ ਹਨ।
   ਉਨ੍ਹਾਂ ਦੱਸਿਆ ਕਿ ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤਾਂ ਦੀ ਜ਼ਰੂਰਤ ਹੁੰਦੀ ਹੈ, ਜਿਸ ਲਈ ਕਿਸਾਨਾਂ ਵੱਲੋਂ ਡੀ.ਏ.ਪੀ. ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਦੇ ਰੂਪ ਵਿਚ ਕਿਸਾਨ ਮਨਜੂਰਸ਼ੁਦਾ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ।
   
     ਐਸ.ਐਸ.ਪੀ. ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੁਲਿਸ ਵਿਭਾਗ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਅੱਗ ਤੋਂ ਪੈਦਾ ਹੁੰਦੇ ਧੂੰਏਂ ਦੇ ਨੁਕਸਾਨਾਂ ਸਬੰਧੀ ਸਮਝਾਇਆ ਜਾ ਰਿਹਾ ਹੈ ਅਤੇ ਅੱਗ ਦੀਆਂ ਘੱਟਨਾਵਾਂ ਨੂੰ ਰੋਕਣ ਲਈ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨਾ ਸਾੜਨ ਦੀਆਂ ਸਖ਼ਤ  ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਈ ਜਾਵੇ।