*ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੇ ਵਾਰਡਾਂ ਦੀ ਵੋਟਰ ਸੂਚੀ ਸਬੰਧੀ ਮੁੱਢਲੀ ਪ੍ਰਕਾਸ਼ਨਾ ਮੁਕੰਮਲ*
*ਵੋਟਰ ਸੂਚੀਆਂ ਸਬੰਧੀ 18 ਤੋਂ 25 ਨਵੰਬਰ ਤੱਕ ਲਏ ਜਾਣਗੇ ਦਾਅਵੇ/ਇੰਤਰਾਜ*
ਬਠਿੰਡਾ, 16 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੇ ਵਾਰਡਾਂ ਦੀ ਵੋਟਰ ਸੂਚੀ ਸਬੰਧੀ ਮੁਢਲੀ ਪ੍ਰਕਾਸ਼ਨਾਂ ਕਰ ਦਿੱਤੀ ਗਈ ਹੈ।
ਇਸ ਦੌਰਾਨ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਵੋਟਰ ਸੂਚੀਆਂ ਸਬੰਧੀ ਦਾਅਵੇ/ਇੰਤਰਾਜ 18 ਨਵੰਬਰ 2024 ਤੋਂ 25 ਨਵੰਬਰ 2024 ਤੱਕ ਸਬੰਧਤ ਚੋਣਕਾਰ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿਖੇ ਜਮਾਂ ਕਰਵਾਏ ਜਾ ਸਕਦੇ ਹਨ।
ਉਹਨਾਂ ਅੱਗੇ ਦੱਸਿਆ ਕਿ ਲਗਾਏ ਗਏ ਦਾਅਵੇ/ਇੰਤਰਾਜ ਦਾ ਨਿਪਟਾਰਾ 03 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਕੀਤੀ ਜਾਵੇਗੀ।