Arth Parkash : Latest Hindi News, News in Hindi
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ  ਬੁਝਵਾਇਆ ਜਾ ਰਿਹਾ ਹੈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ  ਬੁਝਵਾਇਆ ਜਾ ਰਿਹਾ ਹੈ
Tuesday, 19 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ  ਬੁਝਵਾਇਆ ਜਾ ਰਿਹਾ ਹੈ

-      ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਜਾ ਰਹੀ ਹੈ ਅਪੀਲ

ਸ੍ਰੀ ਮੁਕਤਸਰ ਸਾਹਿਬ 20  ਨਵੰਬਰ

                                        ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਕੀਤੇ ਨੋਡਲ ਅਫਸਰਾਂ  ਤੋਂ ਇਲਾਵਾ  ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਪਿੰਡ ਉਦੇਕਰਨ, ਚੜੇਵਨ, ਵੜਿੰਗ, ਹਰਾਜ, ਖੋਖਰ,ਹਰੀ ਕੇ ਕਲਾ, ਸੁਰੇਵਾਲਾ ਦੇ ਪਿੰਡਾਂ ਦੇ ਖੇਤਾਂ ਦਾ ਜਾਇਜਾ ਲੈਂਦਿਆਂ ਦਿੱਤੀ।

                             ਉਹਨਾਂ ਅੱਗੇ ਦੱਸਿਆ ਕਿ ਜਦੋਂ ਵੀ ਕੋਈ ਪਰਾਲੀ ਸੜਣ ਦਾ ਮਾਮਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਜੁੰਮੇਵਾਰ ਅਧਿਕਾਰੀਆਂ ਵਲੋਂ ਪਰਾਲੀ ਦੇ ਖੇਤਾਂ ਵਿੱਚ ਮੋਕੇ ਤੇ ਜਾ ਕੇ  ਲੱਗੀ ਹੋਈ ਅੱਗ ਨੁੰ ਮੋਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ।

                                     ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਖੇਤੀ ਯੋਗ ਉਪਜਾਓ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਨੂੰ ਉਪਜਾਊ ਬਨਾਉਣ ਲਈ ਬੇਲੋੜੀ ਖਾਦਾਂ ਦੀ ਵਰਤੋ ਕਰਨੀ ਪੈਂਦੀ ਹੈ, ਜਿਸ ਨਾਲ ਉਹਨਾਂ  ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ।

                         ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ  ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ ।

                                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਟੇਲਾਈਟ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਆਧਾਰ ਤੇ  ਅਗਜਣੀ ਵਾਲੇ ਖੇਤਾਂ ਦੇ ਮਾਲਕਾਂ ਵਿਰੁੱਧ ਸਰਕਾਰ ਦੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

                          ਉਹਨਾਂ ਅੱਗੇ ਕਿਹਾ ਕਿ ਜੇਕਰ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਨਾਲ ਜਰੂਰ ਤਾਲਮੇਲ ਕਰਨ।

 

 
 
 
 
3 attachments • Scanned by Gmail