PUNJABI PRESS NOTE_
ਜਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਭਗਵੰਤ ਮਾਨ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਕੰਮਾਂ ਉੱਪਰ ਮੋਹਰ: ਰਾਜੀਵ ਕੁਮਾਰ ਲਵਲੀ
ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਸੂਬਾ ਪ੍ਰਧਾਨ ਅਮਰ ਅਰੋੜਾ ਸਣੇ ਸਮੂਹ ਲੀਡਰਸ਼ਿਪ ਵਧਾਈ ਦੀ ਪਾਤਰ
ਲੁਧਿਆਣਾ: ਵਿਧਾਨ ਸਭਾ ਦੀਆਂ ਜਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਤੇ ਫਤਵੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਪ੍ਰਗਟਾਉਂਦੇ ਹੋਏ, ਪਾਰਟੀ ਦੇ ਸੀਨੀਅਰ ਆਗੂ ਅਤੇ ਪ੍ਰੋਫੈਸਰ ਮਨਮੋਹਨ ਸਿੰਘ ਮਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਕਿਹਾ ਹੈ ਕਿ ਇਹ ਜਿੱਤ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਉੱਪਰ ਮੋਹਰ ਲਗਾਉਂਦੀ ਹੈ। ਜਿਸ ਲਈ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਣੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਸਮੁੱਚੀ ਅਗਵਾਈ ਵਧਾਈ ਦੇ ਪਾਤਰ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ, ਲਵਲੀ ਨੇ ਕਿਹਾ ਕਿ ਪਾਰਟੀ ਨੇ ਚਾਰ ਵਿਧਾਨ ਸਭਾ ਸੀਟਾਂ ਵਿੱਚੋਂ ਤਿੰਨ ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਲਵਲੀ ਨੇ ਕਿਹਾ ਕਿ ਪਾਰਟੀ ਦੇ ਵਲੰਟੀਅਰਾਂ ਅਤੇ ਆਗੂਆਂ ਨੇ ਬਹੁਤ ਮਿਹਨਤ ਕੀਤੀ ਹੈ। ਇਸ ਤੋਂ ਇਲਾਵਾ, ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ, ਸਿੱਖਿਆ ਸਣੇ ਵੱਖ ਵੱਖ ਖੇਤਰਾਂ ਵਿੱਚ ਕੀਤੇ ਗਏ ਆਪਣਾ ਭਰੋਸਾ ਪ੍ਰਗਟਾਇਆ ਹੈ।
ਲਵਲੀ ਨੇ ਕਿਹਾ ਕਿ ਆਉਂਦੀਆਂ ਨਗਰ ਨਿਗਮ ਚੋਣਾਂ ਦੌਰਾਨ ਵੀ ਪਾਰਟੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੁਹਰਾਏਗੀ ਅਤੇ ਪਾਰਟੀ ਦੇ ਮੇਅਰ ਬਣਨਗੇ।