Arth Parkash : Latest Hindi News, News in Hindi
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼ਹਿਰ ਦੇ ਵਿਕਾਸ ਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ
Thursday, 11 May 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi


ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ

ਕਿਹਾ, ਖਰੜ ਦੇ ਸਾਰੇ ਵਿਕਾਸ ਕਾਰਜ ਮਿੱਥੇ ਸਮੇਂ ਤੇ ਕੀਤੇ ਜਾਣਗੇ ਪੂਰੇ

ਚੰਡੀਗੜ੍ਹ, 12 ਮਈ


ਅੱਜ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ ਸ਼ਹਿਰ ਦੇ ਵਿਕਾਸ ਵਿੱਚ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ।

ਮੀਟਿੰਗ ਦੌਰਾਨ ਕੌਂਸਲਰਾਂ ਨੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ।  ਉਨ੍ਹਾਂ ਸ਼ਹਿਰ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ।

ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ।  ਉਨ੍ਹਾਂ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।

ਮੰਤਰੀ ਨੇ ਕਿਹਾ ਕਿ ਖਰੜ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹਲ ਕੀਤਾ ਜਾਵੇਗਾ ਅਤੇ ਇਲਾਕਾ ਵਾਸੀਆਂ ਨੂੰ ਲੋੜੀਂਦੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

 ਕੈਬਨਿਟ ਮੰਤਰੀ ਨੇ ਖਰੜ ਸ਼ਹਿਰ ਦੀ ਸਥਿਤੀ ਸੁਧਾਰਨ ਲਈ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।  ਉਨ੍ਹਾਂ ਕਿਹਾ ਕਿ ਚੁਣੌਤੀਆਂ ਨਾਲ ਨਜਿੱਠਣ ਅਤੇ ਖਰੜ ਸ਼ਹਿਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਯਤਨ ਜਾਰੀ ਰਹਿਣਗੇ

-----------