ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਯੋਗਾ ਦੇ ਅਨੇਕਾਂ ਫਾਇਦੇ, ਬਸ ਜ਼ਰੂਰਤ ਹੈ ਨਿਯਮਿਤ ਅਭਿਆਸ ਦੀ- ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ
ਯੋਗਾ ਟ੍ਰੇਨਰ ਰੁਪਿੰਦਰ ਕੌਰ ਵੱਲੋਂ ਮੋਹਾਲੀ ਸ਼ਹਿਰ ਵਿਖੇ ਰੋਜ਼ਾਨਾ 6 ਯੋਗਾ ਸੈਸ਼ਨ ਲਗਾ ਕੇ ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ
ਐੱਸ.ਏ.ਐੱਸ ਨਗਰ 28 ਦਸੰਬਰ, 2024: ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਮਿਲਦੀ ਸ਼ਾਂਤੀ ਦਾ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਵੱਡਾ ਰੋਲ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਚਲਾਈ ਜਾ ਰਹੀ ਸੀ ਐਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਿਰ ਟ੍ਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ। ਟ੍ਰੇਨਰ ਰੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਉਹ ਮੋਹਾਲੀ ਸ਼ਹਿਰ ਵਿਖੇ ਸਵੇਰੇ 6.15 ਵਜੇ ਦੁਪਹਿਰ 1.15 ਵਜੇ ਤੱਕ ਰੋਜ਼ਾਨਾ 6 ਯੋਗਸ਼ਲਾਵਾਂ ਲਗਾਉਂਦੀ ਹੈ, ਜਿਸ ਵਿੱਚ ਪਹਿਲੀ ਕਲਾਸ ਸੈਕਟਰ-104, ਮਿਊਂਸਿਪਲ ਹਾਈਟਸ ਐਮਾਰ ਵਿਖੇ ਸਵੇਰੇ 6.15 ਤੋਂ 7.15 ਵਜੇ ਅਤੇ ਦੂਸਰੀ ਕਲਾਸ ਵੇਵ 99 ਸੈਕਟਰ ਵਿਖੇ ਸਵੇਰੇ 7.20 ਤੋਂ 8.20 ਵਜੇ ਤੱਕ, ਤੀਸਰੀ ਕਲਾਸ ਵਨ ਰਾਈਜ਼ 99 ਸੈਕਟਰ ਵਿਖੇ ਸਵੇਰੇ 8.30 ਤੋਂ 9.30 ਵਜੇ ਤੱਕ ਅਤੇ ਚੌਥੀ ਕਲਾਸ ਐਮਾਰ, 105 ਸੈਕਟਰ, ਮੋਹਾਲੀ ਵਿਖੇ ਸਵੇਰੇ 10.00 ਤੋਂ 11.00 ਵਜੇ ਤੱਕ, ਪੰਜਵੀਂ ਕਲਾਸ ਪਿੰਡ ਢੇਲਪੁਰ ਗੁਰੂਦੁਆਰਾ ਸਾਹਿਬ ਵਿਖੇ ਦੁਪਿਹਰ 11.00 ਤੋਂ 12.00 ਵਜੇ ਤੱਕ ਅਤੇ ਛੇਵੀਂ ਅਤੇ ਆਖਰੀ ਕਲਾਸ ਸੈਕਟਰ 85 ਵੇਵ ਵਿਖੇ ਦੁਪਹਿਰ 12.15 ਤੋਂ 1.15 ਵਜੇ ਤੱਕ ਲਾਈ ਜਾਂਦੀ ਹੈ। ਟ੍ਰੇਨਰ ਰੁਪਿੰਦਰ ਕੌਰ ਨੇ ਕਿਹਾ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਸਾਰਾ ਦਿਨ ਤਰੋ-ਤਾਜ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਅਭਿਆਸ ਨਾਲ ਸਰੀਰ ਅੰਦਰ ਬਿਮਾਰੀਆਂ ਦਾ ਖਾਤਮਾ ਹੁੰਦਾ ਹੈ ਤੇ ਨਵੀਆਂ ਬਿਮਾਰੀਆਂ ਦੇ ਪੈਦਾ ਹੋਣ ਤੋਂ ਵੀ ਛੁਟਕਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸ਼ਰੀਰ ਬਹੁਤ ਹੀ ਅਨਮੋਲ ਹੈ, ਇਸ ਨੂੰ ਅਜਾਈ ਨਹੀਂ ਗਵਾਉਣਾ ਚਾਹੀਦਾ, ਇਸ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਲਈ ਟੋਲ ਫ੍ਰੀ ਨੰ: 7669400500 ਜਾਂ www.cmdiyogshala.punjab.gov.in 'ਤੇ ਜਾ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟ੍ਰੇਨਰ ਦੀ ਸਹੂਲਤ ਲੈਣ ਲਈ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ 'ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟ੍ਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਨਵੇਂ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।