ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਕਿਹਾ, ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ
ਫਾਜ਼ਿਲਕਾ, 28 ਦਸੰਬਰ
ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।
ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ ਬੁਰਜ ਵਾਲੀ, ਝੋਕ ਡੀਪੂਲਾਣਾ,ਆਹਾਲਬੋਦਲਾ, ਨਵਾਂ ਆਹਾਲ ਬੋਦਲਾ, ਹੌਜ ਗੰਦੜ੍ਹ ਅਤੇ ਤਰੋਬੜੀ ਸਮੇਤ ਵੱਖ-ਵੱਖ ਪਿੰਡਾਂ ਵਿਖੇ ਜਨ ਸੁਣਵਾਈ ਕੀਤੀ। ਲੋਕਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਤੋਂ ਮੰਗ ਪੱਤਰ ਵੀ ਪ੍ਰਾਪਤ ਕੀਤੇ ।
ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ *ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਸਾਰੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣਗੇ ਅਤੇ ਜੇਕਰ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਸਿਕਾਇਤ ਹੈ ਤਾਂ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਉਹ ਹਰ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਗੁਰਮੀਤ ਸਿੰਘ ਪਿੰਡ ਬਾਧਾ, ਲੇਖ ਸਿੰਘ ਮੁਹੰਮਦ ਅਮੀਰਾ, ਦਿਲਬਾਗ ਸਿੰਘ ਸੰਤ ਖੀਵਾਪੁਰ, ਪ੍ਰੇਮ ਸਿੰਘ ਝੋਕ ਡਿਪੂਆਣਾ, ਅਮਰੀਕ ਸਿੰਘ ਬਲਾਕ ਪ੍ਰਧਾਨ ਅਤੇ ਬਲਵਿੰਦਰ ਸਿੰਘ ਆਲਮਸ਼ਾਹ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।