ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਫਾਜ਼ਿਲਕਾ
ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ
ਫਾਜ਼ਿਲਕਾ 11 ਦਸੰਬਰ: Awareness Program Conducted: ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਸੇਨੂ ਦੁੱਗਲ ਦੇ ਹੁਕਮਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਜਿਲ੍ਹਾ- ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਵੱਲੋਂ ਦੱਸਿਆ ਗਿਆ ਕਿ ਇਹ ਪ੍ਰੋਗਰਾਮ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ - ਵੱਖ ਬਲਾਕਾਂ ( ਫਾਜ਼ਿਲਕਾ, ਅਰਨੀਵਾਲਾ, ਅਬੋਹਰ, ਖੂਈਆਂ ਸਰਵਰ ਅਤੇ ਜਲਾਲਾਬਾਦ ) ਵਿਖੇ ਕੀਤੇ ਗਏ ਅਤੇ ਸਕੂਲਾਂ ਦੇ ਸਕੂਲ ਵੈਨ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਜਾਗਰੂਕ ਕੀਤਾ ਗਿਆ। ਇਹਨਾਂ ਪ੍ਰੋਗਰਾਮਾਂ ਵਿੱਚ ਸ਼੍ਰੀਮਤੀ ਰਣਵੀਰ ਕੌਰ ਬਾਲ ਸੁਰੱਖਿਆ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਗਾਇਡਲਾਈਨਸ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਅਤੇ ਸਕੂਲ ਦੀਆਂ ਵੈਨਾਂ ਵਿੱਚ ਪਾਈਆਂ ਜਾਣ ਵਾਲੀਆਂ ਕਮੀਆਂ ਨੂੰ ਪੂਰਾ ਕਰਨ ਬਾਰੇ ਕਿਹਾ ਗਿਆ। ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਨਚਾਰਜ ਏ.ਐਸ.ਆਈ ਜੰਗੀਰ ਸਿੰਘ ਵੱਲੋਂ ਟਰੈਫਿਕ ਰੂਲਾਂ ਬਾਰੇ ਡਰਾਇਵਰਾਂ ਨੂੰ ਜਾਣਕਾਰੀ ਦਿੱਤੀ ਗਈ। ਇਹਨਾਂ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਰੁਪਿੰਦਰ ਸਿੰਘ, ਨਿਸ਼ਾਨ ਸਿੰਘ ( ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ) ਅਤੇ ਕ੍ਰਿਸ਼ਨ ਕਾਂਤ ਨੁੰਮਾਇੰਦਾ ਜ਼ਿਲ੍ਹਾ ਸਿੱਖਿਆ ਅਫਸਰ ਹਾਜਰ ਸਨ।