Arth Parkash : Latest Hindi News, News in Hindi
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ
Monday, 30 Dec 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ


 ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025  ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।

 ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 7 ਜਨਵਰੀ 2025 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।