ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ
- ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਦੇ ਛੱਪੜ ਦਾ ਕੀਤਾ ਦੌਰਾ
- ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਸਬੰਧਤ ਵਿਭਾਗ ਨੂੰ ਕੀਤੀ ਹਦਾਇਤ
ਫ਼ਰੀਦਕੋਟ 09 ਜਨਵਰੀ,2025
ਪਿੰਡ ਟਹਿਣਾ ਵਾਸੀਆਂ ਵੱਲੋਂ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਛੱਪੜ ਵਿੱਚ ਗੰਦਾ ਪਾਣੀ ਪੈ ਰਿਹਾ ਹੈ । ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਸਪੀਕਰ ਸ. ਸੰਧਵਾਂ ਨੇ ਪਿੰਡ ਟਹਿਣਾ ਵਿਖੇ ਬਣੇ ਛੱਪੜ ਦਾ ਦੌਰਾ ਕੀਤਾ । ਉਨ੍ਹਾਂ ਸਬੰਧਤ ਵਿਭਾਗ ਨੂੰ ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਹਦਾਇਤ ਕੀਤੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ।
ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਸਿੰਚਾਈ ਪ੍ਰਣਾਲੀਆਂ ਦੇ ਨਵੀਨੀਕਰਨ ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ, ਛੱਪੜਾਂ ਅਧੀਨ ਉਸਾਰੀ ਅਧੀਨ ਕੰਮਾਂ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੰਮਾਂ ਨੂੰ ਨੇਪਰੇ ਚੜਾਉਣ ਵਿੱਚ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਉਪਲਬੱਧ ਫੰਡਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ।
ਇਸ ਮੌਕੇ ਪਿੰਡ ਦੀ ਪੰਚਾਇਤ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।