Arth Parkash : Latest Hindi News, News in Hindi
ਲੋਹੜੀ ਦਾ ਤਿਉਹਾਰ ਪੰਜਾਬ ਦੇ ਸਭ ਤੋਂ ਪ੍ਰਸਿੱਧ ਤੇ ਖੁਸ਼ੀਆਂ ਭਰਪੂਰ ਤਿਉਹਾਰਾਂ ਵਿੱਚੋਂ ਇੱਕ ਹੈ : ਵਿਧਾਇਕ ਜਗਰੂਪ ਗਿੱਲ  ਲੋਹੜੀ ਦਾ ਤਿਉਹਾਰ ਪੰਜਾਬ ਦੇ ਸਭ ਤੋਂ ਪ੍ਰਸਿੱਧ ਤੇ ਖੁਸ਼ੀਆਂ ਭਰਪੂਰ ਤਿਉਹਾਰਾਂ ਵਿੱਚੋਂ ਇੱਕ ਹੈ : ਵਿਧਾਇਕ ਜਗਰੂਪ ਗਿੱਲ 
Monday, 13 Jan 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਠਿੰਡਾ 

 

ਲੋਹੜੀ ਦਾ ਤਿਉਹਾਰ ਪੰਜਾਬ ਦੇ ਸਭ ਤੋਂ ਪ੍ਰਸਿੱਧ ਤੇ ਖੁਸ਼ੀਆਂ ਭਰਪੂਰ ਤਿਉਹਾਰਾਂ ਵਿੱਚੋਂ ਇੱਕ ਹੈ : ਵਿਧਾਇਕ ਜਗਰੂਪ ਗਿੱਲ 

 

ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਕੂਲ ਵਿਖੇ ਮਨਾਈ ਲੋਹੜੀ

 

ਬਠਿੰਡਾ, 13 ਜਨਵਰੀ : ਲੋਹੜੀ ਦਾ ਤਿਉਹਾਰ ਪੰਜਾਬ ਦੇ ਸਭ ਤੋਂ ਪ੍ਰਸਿੱਧ ਤੇ ਖੁਸ਼ੀਆਂ ਭਰਪੂਰ ਤਿਉਹਾਰਾਂ ਵਿੱਚੋਂ ਇੱਕ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਸ ਜਗਰੂਪ ਸਿੰਘ ਗਿੱਲ ਨੇ ਸਥਾਨਕ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ,ਸਕੂਲ ਦੀਆਂ ਵਿਦਿਆਰਥਣਾਂ ਅਤੇ ਸਕੂਲ ਦੇ ਸਟਾਫ ਨਾਲ ਲੋਹੜੀ ਦਾ ਤਿਉਹਾਰ ਮਨਾਉਣ ਉਪਰੰਤ ਕੀਤਾ। ਇਸ ਮੌਕੇ ਸ ਗਿੱਲ ਨੇ ਸਾਰਿਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਵੀ ਦਿੱਤੀਆਂ।

 

ਇਸ ਮੌਕੇ ਵਿਧਾਇਕ ਸ੍ਰ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਤਿਉਹਾਰ ਨੂੰ ਬੜੀ ਧੂਮ-ਧਾਮ ਨਾਲ ਮਨਾਉਂਦੇ ਹਨ। ਇਹ ਤਿਉਹਾਰ ਖੁਸ਼ਹਾਲੀ, ਸੁੱਖ ਅਤੇ ਆਉਣ ਵਾਲੇ ਚੰਗੇ ਦਿਨਾਂ ਦਾ ਪ੍ਰਤੀਕ ਹੈ। ਇਸ ਤਿਉਹਾਰ ਨਾਲ ਕਈ ਲੋਕ ਕਥਾਵਾਂ ਅਤੇ ਪਰੰਪਰਾਵਾਂ ਜੁੜੀਆਂ ਹਨ।

 

ਇਸ ਦੌਰਾਨ ਵਿਧਾਇਕ ਸ ਗਿੱਲ ਨੇ ਕਿਹਾ ਕਿ ਲੋਹੜੀ ਦੇ ਤਿਉਹਾਰ ਨੂੰ ਮਨਾਉਣ ਪਿੱਛੇ ਕਈ ਪ੍ਰਚਲਿਤ ਕਹਾਣੀਆਂ ਹਨ। ਇਸ ਤਿਉਹਾਰ ਨੂੰ ਦੁੱਲਾ ਭੱਟੀ ਨਾਲ ਜੋੜਿਆ ਜਾਂਦਾ ਹੈ। ਲੋਕ ਕਥਾ ਅਨੁਸਾਰ ਦੁੱਲਾ ਭੱਟੀ ਨਾਂ ਦਾ ਇੱਕ ਆਦਮੀ ਸੀ ਜਿਸ ਨੇ ਕਈ ਕੁੜੀਆਂ ਨੂੰ ਅਮੀਰ ਵਪਾਰੀਆਂ ਤੋਂ ਬਚਾਇਆ ਸੀ। ਉਸ ਸਮੇਂ ਕੁੜੀਆਂ ਨੂੰ ਅਮੀਰ ਘਰਾਣਿਆਂ ਨੂੰ ਵੇਚ ਦਿੱਤਾ ਜਾਂਦਾ ਸੀ। 

 

ਉਹਨਾਂ ਅੱਗੇ ਦੱਸਿਆ ਕਿ ਦੁੱਲਾ ਭੱਟੀ ਨੇ ਇਸ ਵਿਰੁੱਧ ਆਵਾਜ਼ ਉਠਾਈ ਅਤੇ ਸਾਰੀਆਂ ਕੁੜੀਆਂ ਨੂੰ ਬਚਾ ਲਿਆ। ਉਹ ਗਰੀਬ ਕੁੜੀਆਂ ਦੇ ਵਿਆਹ ਵੀ ਕਰਵਾਉਂਦਾ ਸੀ। ਇਸ ਲਈ ਲੋਹੜੀ ਵਾਲੇ ਦਿਨ ਦੁੱਲਾ ਭੱਟੀ ਨੂੰ ਯਾਦ ਕੀਤਾ ਜਾਂਦਾ ਹੈ, ਇਸ ਲਈ ਲੋਹੜੀ ਵਾਲੇ ਦਿਨ ਦੁੱਲਾ ਭੱਟੀ ਦੇ ਗੀਤ ਗਾਉਣ ਦੀ ਪਰੰਪਰਾ ਹੈ।

 

ਇਸ ਮੌਕੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਸਕੂਲ ਦੇ ਪ੍ਰਿੰਸੀਪਲ, ਜ਼ਿਲ੍ਹਾ ਸਿੱਖਿਆ ਅਫ਼ਸਰ, ਸਕੂਲ ਦਾ ਸਟਾਫ, ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।