ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ
ਅਗਨੀਵੀਰਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 27 ਜਨਵਰੀ ਤੱਕ
ਮੋਗਾ, 13 ਜਨਵਰੀ,
ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਮੌਕਾ ਦਿੱਤਾ ਜਾਵੇਗਾ।
ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਭਰਤੀ ਵਿੱਚ ਸ਼ਾਮਿਲ ਹੋਣ ਲਈ ਪ੍ਰਾਰਥੀ ਮਿਤੀ 27 ਜਨਵਰੀ 2025 ਤੱਕ ਆਨਲਾਈਨ ਵੈਬਸਾਈਟ www.agnipathvayu.cdac.in ਤੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਨੂੰ ਅਪਲਾਈ ਕਰਨ ਲਈ ਨੌਜਵਾਨਾਂ ਦੀ ਉਮਰ 01 ਜਨਵਰੀ 2005 ਤੋਂ 01 ਜੁਲਾਈ 2008 ਵਿਚਕਾਰ ਹੋਣੀ ਚਾਹੀਦੀ ਹੈ ਅਤੇ ਨੌਜਵਾਨਾਂ ਦਾ 12ਵੀਂ ਜਮਾਤ ਕਿਸੇ ਵੀ ਵਿਸ਼ੇ ਵਿੱਚੋਂ 50 ਫੀਸਦੀ ਨੰਬਰਾਂ ਦਾ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜਿਹਨਾਂ ਨੌਜਵਾਨਾਂ ਨੇ 10ਵੀਂ ਤੋਂ ਬਾਅਦ 3 ਸਾਲ ਦਾ ਡਿਪਲੋਮਾ ਜਾਂ 2 ਸਾਲਾ ਕੋਈ ਵੋਕੇਸ਼ਨਲ ਕੋਰਸ (ਅੰਗਰੇਜੀ, ਫਿਜ਼ਿਕਸ ਅਤੇ ਗਣਿਤ ) ਪਾਸ ਕੀਤਾ ਹੈ, ਵੀ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ। ਇਸ ਭਰਤੀ ਨੂੰ ਸਿਰਫ ਅਣਵਿਆਹੇ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਤੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਹੈਲਪਲਾਈਨ ਨੰਬਰ 62392-66860 ਤੇ ਸੰਪਰਕ ਕਰ ਸਕਦੇ ਹੋ।