Arth Parkash : Latest Hindi News, News in Hindi
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Thursday, 16 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਮੋਗਾ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
-26 ਜਨਵਰੀ ਨੂੰ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਲਹਿਰਾਉਣਗੇ ਕੌਮੀ ਤਿਰੰਗਾ
- 24 ਜਨਵਰੀ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਚੱਜੇ ਪ੍ਰਬੰਧਾਂ ਸੰਬੰਧੀ ਹਦਾਇਤਾਂ ਜਾਰੀ

ਮੋਗਾ, 17 ਜਨਵਰੀ –
26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਸਿਹਤ ਤੇ ਪਰਿਵਾਰ ਭਲਾਈ ਅਤੇ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਕੌਮੀ ਤਿਰੰਗੇ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵੱਲੋਂ ਕੀਤੀ ਗਈ।
ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਮਾਗਮ ਨੂੰ ਵੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ, ਉਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਰੰਗਾਰੰਗ ਪ੍ਰੋਗਰਾਮ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਸਵੇਰੇ 9.58 ਮਿੰਟ 'ਤੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ। ਸਮਾਗਮ ਤੋਂ ਪਹਿਲਾਂ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ।
ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ, ਜਿਨ੍ਹਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੀ ਪੂਰੀ ਤਰ੍ਹਾਂ ਸਫਾਈ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ।
ਮੀਟਿੰਗ ਵਿੱਚ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ ਸ਼੍ਰੀ ਹਿਤੇਸ਼ਵੀਰ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।