Arth Parkash : Latest Hindi News, News in Hindi
ਆਯੂਸ਼ਮਾਨ ਆਰੋਗਿਆ ਕੇਂਦਰ ਜੰਡਵਾਲਾ ਭੀਮੇ ਸ਼ਾਹ ਲਈ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ ਆਯੂਸ਼ਮਾਨ ਆਰੋਗਿਆ ਕੇਂਦਰ ਜੰਡਵਾਲਾ ਭੀਮੇ ਸ਼ਾਹ ਲਈ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ
Monday, 20 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਆਯੂਸ਼ਮਾਨ ਆਰੋਗਿਆ ਕੇਂਦਰ ਜੰਡਵਾਲਾ ਭੀਮੇ ਸ਼ਾਹ ਲਈ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ

ਜਿਲ੍ਹੇ ਵਿਚ ਸਫ਼ਲਤਾਪੂਰਵਕ ਚੱਲ ਰਹੇ ਹਨ 26 ਆਯੂਸ਼ਮਾਨ ਆਰੋਗਿਆ ਕੇਂਦਰ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ

ਫਾਜ਼ਿਲਕਾ, 21 ਜਨਵਰੀ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੱਕ ਡਾਕਟਰ, ਫਾਰਮੇਸੀ ਅਫ਼ਸਰ, ਕਲੀਨੀਕਲ ਅਸਿਸਟੈਂਟ ਅਤੇ ਹੋਰ ਸਹਾਇਕ ਸਟਾਫ਼ ਕੰਮ ਕਰ ਰਹੇ ਹਨ।

ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਆਯੂਸ਼ਮਾਨ ਆਰੋਗਿਆ ਕੇਂਦਰ ਜੰਡਵਾਲਾ ਭੀਮੇਸ਼ਾਹ ਵਿੱਚ ਮੈਡੀਕਲ ਅਫ਼ਸਰ ਦੀ ਖਾਲੀ ਪਈ ਆਸਾਮੀ ਲਈ ਡਾ ਪ੍ਰਤੀਕ ਵਾਟਸ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਦੌਰਾਨ ਐੱਸ. ਐਮ. ਓ ਅਬੋਹਰ  ਡਾ ਨੀਰਜਾ ਗੁਪਤਾ, ਡਾ ਐਰਿਕ, ਡਾ ਨਵੀਨ ਮਿੱਤਲ, ਡਾਕਟਰ  ਵਿਕਾਸ  ਗਾਂਧੀ,  ਡਾ ਖੋਸਾ, ਰਾਜੇਸ਼ ਕੁਮਾਰ, ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਦਿਵੇਸ਼ ਕੁਮਾਰ, ਹਰਮੀਤ ਸਿੰਘ ,ਆਕਾਸ਼ ਕੁਮਾਰ ਹਾਜ਼ਰ ਸਨ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ।      ਉਹਨਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿਚ ਚੱਲ ਰਹੇ 26 ਆਯੂਸ਼ਮਾਨ ਆਰੋਗਿਆ ਕੇਂਦਰ ਵਿੱਚੋਂ ਦਸੰਬਰ 2024 ਤੱਕ 812182 ਮਰੀਜਾਂ ਨੇ ਚੈੱਕਅੱਪ ਕਰਵਾਇਆ ਹੈ ਅਤੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ 150699 ਮਰੀਜਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਆਰੋਗਿਆ ਕੇਂਦਰ ਵਿੱਚ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।

ਆਯੂਸ਼ਮਾਨ ਆਰੋਗਿਆ ਕੇਂਦਰ ਵਿਚ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।