Arth Parkash : Latest Hindi News, News in Hindi
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
Thursday, 18 May 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

- ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

ਚੰਡੀਗੜ, 19 ਮਈ:


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 11 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ।

 ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ  ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।   ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਕਲਰਕਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ,    ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ,  ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
--------