ਸੁਸ਼ਾਸਨ ਹਫਤਾ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ
ਆਨਲਾਈਨ ਮਾਧਿਅਮ ਰਾਹੀਂ ਰਿਟਾ.ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਆਈ.ਏ.ਐੱਸ ਜੁੜੇ
ਫਾਜਿਲਕਾ, 23 ਦਸੰਬਰ : Officials Ensure Timely: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਯੋਗ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੁਸ਼ਾਸਨ ਹਫਤਾ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਮੌਕੇ ਆਨਲਾਈਨ ਮਾਧਿਅਮ ਰਾਹੀਂ ਰਿਟਾ.ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਆਈ.ਏ.ਐੱਸ ਜੁੜੇ।
ਰਿਟਾ. ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਫਾਜ਼ਿਲਕਾ ਦੇ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਵਿਚਾਰ ਚਰਚਾ ਦੌਰਾਨ ਦੱਸਿਆ ਕਿ ਉਨ੍ਹਾਂ ਨੇ 23 ਜੁਲਾਈ 2018 ਤੋਂ 3 ਫਰਵਰੀ 2020 ਤੱਕ ਬਤੌਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵਿਖੇ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਦੇਸ਼ ਦੇ ਆਜ਼ਾਦੀ ਤੋਂ ਲੈ ਕੇ 2047 ਤੱਕ ਦੇਸ਼ ਦੇ 100 ਸਾਲ ਪੂਰੇ ਹੋਣ ਤੱਕ ਦੇਸ਼ ਨੂੰ ਹਰ ਪੱਖੋਂ ਤਰੱਕੀ ਦੀ ਰਾਹ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਜਿਸ ਤਹਿਤ ਹੀ ਇਹ ਸੁਸ਼ਾਸਨ ਹਫਤਾ 19 ਤੋਂ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦੇਣੇ ਚਾਹੀਦੇ ਹਨ ਤੇ ਉਨ੍ਹਾਂ ਨੂੰ ਵੱਖ-ਵੱਖ ਫਿਜੀਕਲ ਤੇ ਪ੍ਰੈਕਟੀਕਲ ਵਿੱਚ ਮੁਹਾਰਤ ਹੋਣ ਤੇ ਉਹ ਰੁਜ਼ਗਾਰ
ਪ੍ਰਾਪਤੀ ਤੋਂ ਵਾਂਝੇ ਨਹੀਂ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮ ਕਰਵਾਉਣ ਆਏ ਹਰ ਜ਼ਿਲ੍ਹਾ ਵਾਸੀ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਵਿੱਚ ਜਾ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕਰ ਸਕੇ।
ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਸ੍ਰੀ. ਮਨਪ੍ਰੀਤ ਸਿੰਘ ਛਤਵਾਲ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਮਿਸ਼ਨ ਆਬਾਦ 30, ਪ੍ਰਾਜੈਕਟ ਕਿਤਾਬ ਅਤੇ ਮੀਆਂਵਾਕੀ ਜੰਗਲ ਤਹਿਤ ਸ਼ੁਰੂ ਕੀਤੇ ਗਏ ਕੰਮਾਂ ਨੂੰ ਅੱਗੇ ਵਧਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਮਿਸ਼ਨ ਆਬਾਦ ਤਹਿਤ 30 ਬਾਰਡਰ ਦੇ ਪਿੰਡਾਂ ਵਿੱਚੋਂ 14 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ ਤੇ ਬਾਕੀ ਵੀ ਜਲਦ ਹੀ ਕਵਰ ਕੀਤੇ ਜਾਣਗੇ ਜਿੱਥੇ ਲੋਕਾਂ ਨੂੰ ਕੈਂਪਾਂ ਰਾਹੀਂ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਸ਼ੇਸ਼ ਫੋਕਸ ਬਾਰਡਰ ਟੂਰਿਜ਼ਮ, ਕਾਲਜ, ਹਸਪਤਾਲ ਅਤੇ ਇੰਡਸਟਰੀ ਲਿਆਉਣ ਵੱਲ ਹੈ ਤਾਂ ਜੋ ਇੱਥੋਂ ਦੇ ਲੋਕਾਂ ਨੂੰ ਪੜ੍ਹਾਈ, ਇਲਾਜ ਅਤੇ ਰੁਜ਼ਗਾਰ ਆਦਿ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ 2047 ਦਾ ਰਿਜ਼ਨ ਤਿਆਰ ਕਰਨ ਦੇ ਮਕਸਦ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਦੇ ਸੁਝਾਅ ਵੀ ਲਗਏ ਜਾ ਰਹੇ ਹਨ ਤੇ ਇੱਥੇ ਸੁਜੈਸਨ ਬਾਕਸ ਵੀ ਲਗਾਇਆ ਗਿਆ ਹੈ ਤਾਂ ਜੋ ਲੋਕਾਂ ਦੀ ਰਾਏ ਵੀ ਲਈ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਵਾਂ ਸਾਲ ਸਵੱਛਤਾ ਮੁਹਿੰਮ 2023 ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਸਹਿਰ ਦੀ ਲਗਾਤਾਰ ਸਫਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਪਿਛਲੇ 4 ਦਿਨਾਂ ਵਿੱਚ ਕੈਂਟਲ ਪੌਂਡ ਸਰਕਾਰੀ ਗਊਸ਼ਾਲਾਂ ਵਿੱਚ ਪਸ਼ੂਆਂ ਨੂੰ ਫੜ੍ਹ ਕੇ ਭੇਜਿਆ ਜਾ ਰਿਹਾ ਹੈ। ਪਿਛਲੇ ਹਫਤੇ ਜ਼ਿਲ੍ਹੇ ਵਿੱਚ 3 ਜਨ ਸੁਣਵਾਈ ਕੈਂਪ ਲਗਾਏ ਗਏ ਜੋ ਕਿ ਹੁਣ ਵੀ ਜਾਰੀ ਹਨ ਤੇ ਇਨ੍ਹਾਂ ਕੈਂਪਾਂ ਵਿੱਚ ਉਨ੍ਹਾਂ ਵੱਲੋਂ ਖੁਦ, ਵਿਧਾਇਕਾਂ, ਵਿਭਾਗੀ ਅਫਸਰਾਂ, ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਿਆਸ ਸਕੂਲ ਦੇ ਬੱਚਿਆਂ ਨੂੰ ਰੀਟਰੀਨ ਸੈਰੇਮਨੀ ਵੀ ਦਿਖਾਈ ਗਈ। ਸੇਫ ਸਕੂਲ ਵਾਹਨ ਤਹਿਤ ਚਲਾਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 7 ਬੱਚਿਆਂ ਨੂੰ ਭੀਖ ਤੋਂ ਹਟਾ ਕੇ ਸਕੂਲ ਪੜ੍ਹਨ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ 23 ਦਸੰਬਰ 2022 ਦੇ ਪਲੇਸਮੈਂਟ ਕੈਂਪ ਵਿੱਚ 71 ਯੋਗ ਪ੍ਰਾਰਥੀਆਂ ਨੂੰ ਨੌਕਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਬਿਨ੍ਹਾਂ ਕਿਸੇ ਭੇਦ-ਭਾਵ ਦੇ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਲੈਣ ਆਉਣ ਵਾਲੇ ਹਰ ਵਿਅਕਤੀ ਨੂੰ ਮਾਣ-ਸਤਿਕਾਰ ਦੇਣਾ ਚਾਹੀਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਦਾ ਪੈਸਾ ਅਤੇ ਸਮਾ ਬਰਬਾਦ ਨਾ ਹੋਵੇ।
ਇਸ ਮੌਕੇ ਏਡੀਸੀ ਜੀ ਮੈਡਮ ਮਨਦੀਪ ਕੌਰ, ਐਸ.ਡੀ.ਐਮ ਫਾਜਿਲਕਾ ਸ੍ਰੀ ਨੀਕਾਸ ਖੀਚੜ, ਸਿਵਲ ਸਰਜਨ ਫਾਜਿਲਕਾ ਡਾ. ਸਤੀਸ਼ ਗੋਇਲ, ਸਹਾਇਕ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਔਲਖ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਇਸ ਨੂੰ ਪੜ੍ਹੋ: