Arth Parkash : Latest Hindi News, News in Hindi
ਟੀ.ਬੀ. ਮੁਕਤ ਭਾਰਤ ਮੁਹਿੰਮ ਅਧੀਨ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਜਾਗਰੂਕਤਾ ਸਮਾਗਮ ਟੀ.ਬੀ. ਮੁਕਤ ਭਾਰਤ ਮੁਹਿੰਮ ਅਧੀਨ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਜਾਗਰੂਕਤਾ ਸਮਾਗਮ
Monday, 27 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਟੀ.ਬੀ. ਮੁਕਤ ਭਾਰਤ ਮੁਹਿੰਮ ਅਧੀਨ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਜਾਗਰੂਕਤਾ ਸਮਾਗਮ

ਟੀ ਬੀ (ਤਪਦਿਕ) ਦੇ ਸ਼ੱਕੀ ਲੱਛਣਾਂ ਵਾਲੇ ਕਰਾਉਣ ਜਲਦੀ ਜਾਂਚ : ਡਾ ਨੀਲੂ ਚੁੱਘ ਜਿਲ੍ਹਾ ਟੀ.ਬੀ. ਅਫ਼ਸਰ

 ਫਾਜਿਲਕਾ 28 ਜਨਵਰੀ

ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਦੇਣ ਲਈ ਵਚਨਬੱਧਤਾ ਨਾਲ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਭਾਰਤ ਅਭਿਆਨ ਪ੍ਰਗ੍ਰਾਮ ਅਧੀਨ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਇਹ ਮੁਹਿੰਮ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ।

ਇਸ ਮੁਹਿੰਮ ਅਧੀਨ ਡਾ ਨੀਲੂ ਚੁੱਘ ਜਿਲ੍ਹਾ ਟੀ.ਬੀ. ਅਫ਼ਸਰ ਦੀ ਪ੍ਰਧਾਨਗੀ ਵਿੱਚ ਸਿਵਲ ਹਸਪਤਾਲ ਫਾਜਿਲਕਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ ਅਤੇ ਸਿਹਤ ਸਟਾਫ਼ਮਰੀਜ਼ਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਟੀ.ਬੀ. ਨੂੰ ਖਤਮ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦਾ ਪ੍ਰਣ ਕਰਵਾਇਆ ਗਿਆ। ਇਸ ਸਮੇਂ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰਹਰਮੀਤ ਸਿੰਘ ਅਤੇ ਦਿਵੇਸ਼ ਕੁਮਾਰ ਬਲਾਕ ਐਕਸਟੈਨਸ਼ਨ ਐਜੂਕੇਟਰ ਵੀ ਹਾਜ਼ਰ ਸਨ।

ਡਾ ਨੀਲੂ ਚੁੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਟੀਬੀ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਜਲਦੀ ਇਲਾਜ ਕਰਵਾਉਣਾ ਹੈ। ਸਿਹਤ ਵਿਭਾਗ ਦਾ ਫੀਲਡ ਸਟਾਫ਼ ਘਰ ਘਰ ਜਾ ਕੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਭਾਲ ਕਰਕੇ ਜਿਲ੍ਹੇ ਵਿੱਚ ਵੱਖ ਵੱਖ ਏਰੀਏ ਵਿੱਚ ਚੱਲ ਰਹੀ ਵੈਨ ਜਾਂ ਸਿਵਲ ਹਸਪਤਾਲ ਵਿੱਚੋਂ ਉਹਨਾਂ ਦੀ ਮੁਫ਼ਤ ਟੈਸਟ ਅਤੇ ਐਕਸ ਰੇ ਕਰਵਾ ਰਹੇ ਹਨ। ਪਾਜ਼ੇਟਿਵ ਆਉਣ ਤੇ ਸਿਹਤ ਸੰਸਥਾਵਾਂ ਤੋਂ ਮੁਫ਼ਤ ਇਲਾਜ ਸ਼ੁਰੂ ਕੀਤਾ ਜਾ ਰਿਹਾ ਹੈ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਦੋ ਹਫ਼ਤਿਆਂ ਤੋਂ ਵੱਧ ਖਾਂਸੀਬੁਖਾਰਭਾਰ ਘਟਣਾਭੁੱਖ ਨਾ ਲੱਗਣੀ ਵਰਗੇ ਲੱਛਣ ਆਉਣ ਤਾਂ ਸਿਵਲ ਹਸਪਤਾਲ ਤੋਂ ਆਪਣੇ ਟੈਸਟ ਜਰੂਰ ਕਰਵਾਉਣ।  ਉਹਨਾਂ ਕਿਹਾ ਕਿ ਸਿਹਤ ਵਿਭਾਗ ਫਾਜਿਲਕਾ ਵੱਲੋਂ @ਜਨ ਜਨ ਕਾ ਰੱਖੇ ਧਿਆਨਟੀਬੀ ਮੁਕਤ ਭਾਰਤ ਅਭਿਆਨਦਾ ਸੁਪਨਾ ਸਾਕਾਰ ਕਰਨ ਲਈ ਸਖਤ ਮਿਹਨਤ ਕੀਤੀ ਜਾ ਰਹੀ ਹੈਤਾਂ ਜੋ ਜਿਲ੍ਹੇ ਨੂੰ ਟੀਬੀ ਮੁਕਤ ਬਣਾਇਆ ਜਾ ਸਕੇ।  ਉਹਨਾਂ ਦੱਸਿਆ ਕਿ ਟੀ.ਬੀ. ਤੋਂ ਬਚਣ ਅਤੇ ਇਲਾਜ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਡਾ ਨੀਲੂ ਚੁੱਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਂਹੀ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਹਨਾਂ ਅਪੀਲ ਕੀਤੀ ਕਿ ਟੀ.ਬੀ. ਦੇ ਮਰੀਜ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ,  ਕਿਉਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ ਜੋ ਇਕ ਖਤਰਨਾਕ ਟੀ.ਬੀ.ਹੋਣ ਦਾ ਖਤਰਾ ਰਹਿੰਦਾ ਹੈ ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ।ਉਹਨਾਂ ਦੱਸਿਆ ਕਿ ਟੀ.ਬੀ. ਦੇ ਮਰੀਜਾਂ ਲਈ ਜ਼ਿਆਦਾ ਪ੍ਰੋਟੀਨ ਵਾਲੀਆਂ ਖਾਣ ਪੀਣ ਦੀ ਚੀਜਾਂ ਦੀ ਜ਼ਿਆਦਾ ਜਰੂਰਤ ਹੁੰਦੀ ਹੈਜੋ ਜਿਲ੍ਹੇ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਕਾਰਪੋਰੋਟ ਘਰਾਣਿਆਂ ਵੱਲੋਂ ਸਮੇਂ ਸਮੇਂ ਤੇ ਟੀ.ਬੀ. ਦੇ ਮਰੀਜਾਂ ਨੂੰ ਦਿੱਤੀਆਂ ਜਾਂਦੀਆਂ ਹਨ।

ਵਿਨੋਦ ਖੁਰਾਣਾ ਅਤੇ ਹਰਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਘਰ ਘਰ ਜਾ ਰਹੀਆਂ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ। ਸੰਤੁਲਿਤ ਭੋਜਨ ਖਾਸ ਕਰਕੇ ਜ਼ਿਆਦਾ ਪ੍ਰੋਟੀਨ ਵਾਲੀਆਂ ਚੀਜ਼ਾਂ ਦਾ ਜ਼ਿਆਦਾ ਇਸਤੇਮਾਲ ਕੀਤਾ ਜਾਵੇ।