Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ
Tuesday, 28 Jan 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ

-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

- ਸੜਕ ਦੁਰਘਟਨਾਵਾਂ ਰੋਕਣ ਲਈ ਸਖਤੀ ਵਰਤਣ ਦੇ ਆਦੇਸ਼

- ਸਕੂਲ ਵੈਨਾਂ, ਟਰੱਕ ਡਰਾਈਵਰਾਂ ਦੀ ਅੱਖਾਂ ਦੀ ਜਾਂਚ ਪਹਿਲ ਦੇ ਆਧਾਰ ਤੇ ਕਰਨ ਦੀ ਹਦਾਇਤ

ਫ਼ਰੀਦਕੋਟ 28 ਜਨਵਰੀ,2025

ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ  ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ ।

          ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਪੁਲਿਸ ਅਤੇ ਆਰ.ਟੀ.ਏ ਵਿਭਾਗ ਨੂੰ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਦੀ ਹਦਾਇਤ ਕੀਤੀ । ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਹਦਾਇਤ ਕੀਤੀ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ ਦੀਆਂ ਅੱਖਾਂ ਅਤੇ ਸਿਹਤ ਜਾਂਚ ਕਰਨ ਦੀ ਵੀ ਹਦਾਇਤ ਕੀਤੀ ।

ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆ ਵਾਹਨ ਚਲਾਉਣ ਲਈ ਬੈਲਟ ਲਗਾਉਣ ਨਾਲ ਕਾਫੀ ਹੱਦ ਤੱਕ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ।  ਬਲੈਕ ਸਪੋਟ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਭ ਤੋਂ ਵੱਧ  ਸੜਕ ਯਾਤਾਯਾਤ ਵਿੱਚ ਖਤਰਨਾਕ ਥਾਵਾਂ ਵਿੱਚ ਟੀ ਪੁਆਇੰਟ ਟਹਿਣਾ ਅਤੇ ਹਾਈਵੇ ਕੋਟਕਪੂਰਾ ਸ਼ਹਿਰ ਸ਼ਾਮਿਲ ਹਨ ਅਤੇ ਇਸ ਤੋਂ ਇਲਾਵਾ ਹੋਰ ਬਲੈਕ ਸਪੋਟਾਂ ਦੀ ਨਿਸ਼ਾਨ ਦੇਹੀ ਕਰਕੇ ਉਨ੍ਹਾਂ ਥਾਵਾਂ ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਏ ਜਾਣਗੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ । 

ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ/ ਗੰਭੀਰ ਸੱਟਾਂ ਲੱਗ ਕੇ ਫੱਟੜ ਹੋਣ ਵਾਲਿਆਂ ਦੀ ਗਿਣਤੀ ਨੌਜਵਾਨਾਂ ਦੀ ਹੈ ਜਿਨਾਂ ਦੀ ਉਮਰ 18 ਤੋਂ 45 ਸਾਲ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸਾਡੇ ਦੇਸ਼ ਵਿੱਚ 474 ਅਤੇ ਪੰਜਾਬ ਵਿੱਚ 14 ਮੌਤਾਂ ਸੜਕ ਦੁਰਘਟਨਾ ਨਾਲ ਹੁੰਦੀਆਂ ਹਨ । ਉਨ੍ਹਾਂ ਕਿਹਾ ਕਿ ਜ਼ਿਆਦਾਤਰ ਐਕਸੀਡੈਂਟ ਸ਼ਾਮ 6 ਵਜੇ ਤੋਂ ਰਾਤ 9 ਵਜੇ ਹੁੰਦੇ ਹਨ । ਇਸ ਕਾਰਨ ਰਾਤ ਸਮੇਂ ਅਤਿਅੰਤ ਸੁਚੇਤ ਹੋ ਕੇ ਡਰਾਈਵ ਕਰਨ ਦੀ ਲੋੜ ਹੈ। ਇਨ੍ਹਾਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਨਵੇਂ ਵਾਹਨ ਮੁਹੱਈਆ ਕਰਵਾਏ ਗਏ ਹਨ । ਇਸ ਤੋਂ ਇਲਾਵਾ ਉਨ੍ਹਾਂ ਪ੍ਰਦੂਸ਼ਣ ਜਾਂਚ ਕੇਂਦਰਾਂ ਦੀ ਚੈਕਿੰਗ ਕਰਨ ਦੀ ਵੀ ਹਦਾਇਤ ਕੀਤੀ ।

 

ਇਸ ਮੌਕੇ ਸ. ਜਸਵਿੰਦਰ ਸਿੰਘ ਏ.ਆਰ.ਟੀ.ਓ, ਡਾ.ਸੁਰਜੀਤ ਸਿੰਘ ਮੱਲ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀ ਅਮਨਦੀਪ ਸਿੰਘ ਸੋਢੀ, ਡੀ.ਸੀ.ਪੀ.ਓ, ਡੀ.ਐਸ.ਪੀ ਸ.ਸਮਸ਼ੇਰ ਸਿੰਘ ਸ਼ੇਰਗਿੱਲ, ਸ੍ਰੀ ਨਵਦੀਪ ਸਿੰਗਲਾ, ਐਸ.ਡੀ.ਓ ਪੀ.ਡਬਲਿਊ.ਡੀ. ਨੈਸ਼ਨਲ ਹਾਈਵੇ, ਅੰਜਨਾ ਕੌਸਲ ਡੀ.ਈ.ਓ, ਐਲੀਮੈਂਟਰੀ, ਸ੍ਰੀ ਪਵਨ ਕੁਮਾਰ ਡਿਪਟੀ ਡੀ.ਈ.ਓ ਐਲੀਮੈਂਟਰੀ,  ਵਕੀਲ ਸਿੰਘ ਜ਼ਿਲ੍ਹਾ ਟਰੈਫਿਕ ਇੰਚਾਰਜ, ਸ. ਅਮਰੀਕ ਸਿੰਘ ਮਕੈਨੀਕਲ ਇੰਜੀਨੀਅਰ ਪੀ.ਆਰ.ਟੀ.ਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।