Arth Parkash : Latest Hindi News, News in Hindi
ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ
Wednesday, 29 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ

 

ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

 

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਸੌਮਿਆ ਮਿਸ਼ਰਾ ਸਮੇਤ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤੀ ਸ਼ਮੂਲੀਅਤ

 

 

ਫਿਰੋਜ਼ਪੁਰ, 30 ਜਨਵਰੀ, 2025          

 

ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼, ਕੌਮ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸਥਾਨਕ ਸਾਰਾਗੜ੍ਹੀ ਪਾਰਕ ਵਿਖੇ ਦੋ ਮਿੰਟ ਦਾ ਮੌਨ ਧਾਰ ਸ਼ਰਧਾਂਜਲੀ ਅਰਪਿਤ ਕੀਤੀ ਗਈ। 

 

ਇਸ ਦੌਰਾਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਸੌਮਿਆ ਮਿਸ਼ਰਾ ਸਮੇਤ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਜਿੱਥੇ 2 ਮਿੰਟ ਦਾ ਮੌਨ ਧਾਰਨ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਉੱਥੇ ਹੀ ਸੁਤੰਤਰਤਾ ਸੰਗ੍ਰਾਮੀ ਮਹਾਤਮਾ ਗਾਂਧੀ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

 

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਅਤੇ ਕੌਮ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਜਿਨ੍ਹਾਂ ਦੀਆਂ ਸ਼ਹੀਦੀਆਂ ਦੀ ਬਦੌਲਤ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਰਾਸ਼ਟਰ ਪਿਤਾ ਅਤੇ ਮਹਾਨ ਸੁਤੰਤਰਤਾ ਸਗ੍ਰਾਮੀ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਆਪਸੀ ਸਦਭਾਵਨਾ ਅਤੇ ਅਹਿੰਸਾ ਦੇ ਰਸਤੇ 'ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਮਹਾਨ ਦੇਸ਼ ਭਗਤਾਂ/ਸ਼ਹੀਦਾਂ ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਕੁਰਬਾਨੀ ਕਰਕੇ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਣਾਈ ਰੱਖਣ ਅਤੇ ਦੇਸ਼ ਦੀ ਸੁਰੱਖਿਆ ਤੇ ਤਰੱਕੀ ਲਈ ਆਪਣਾ ਹਰ ਸੰਭਵ ਯੋਗਦਾਨ ਕਰਨ ਲਈ ਤਿਆਰ ਰਹੀਏ।

 

 ਇਸ ਮੌਕੇ ਐੱਸ.ਪੀ.(ਡੀ) ਰਣਧੀਰ ਕੁਮਾਰ, ਐੱਸ.ਪੀ. (ਐਚ) ਨਵੀਨ ਕੁਮਾਰ, ਧਾਰਾਵਤ ਸਾਈ ਪ੍ਰਕਾਸ਼ ਆਈ.ਪੀ.ਐਸ. (ਅੰਡਰ ਟ੍ਰੇਨਿੰਗ), ਡੀ.ਐੱਸ.ਪੀ. ਸੁਖਵਿੰਦਰ ਸਿੰਘ, ਡੀ.ਐੱਸ.ਪੀ. ਅਰੁਣ ਮੁੰਡਨ, ਡੀ.ਐੱਸ.ਪੀ. (ਸੀਏਡਬਲਿਊ)ਰਾਜਬੀਰ ਸਿੰਘ, ਡੀ.ਐੱਸ.ਪੀ. ਫਤਿਹ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ 'ਤੇ ਕਰਮਚਾਰੀ ਹਾਜ਼ਰ ਸਨ।