Arth Parkash : Latest Hindi News, News in Hindi
ਭਾਜਪਾ ਦੇਸ਼ ਦੇ ਸੰਵਿਧਾਨ, ਸੰਘੀ ਢਾਂਚੇ, ਜਮਹੂਰੀਅਤ ਦੀ ਭਾਵਨਾ ਦੀ ਉਲੰਘਣਾ ਕਰ ਲੋਕਾਂ ਦੇ ਫਤਵੇ ਦਾ ਅਪਮਾਨ ਕਰ ਰਹੀ ਹੈ: ਭਾਜਪਾ ਦੇਸ਼ ਦੇ ਸੰਵਿਧਾਨ, ਸੰਘੀ ਢਾਂਚੇ, ਜਮਹੂਰੀਅਤ ਦੀ ਭਾਵਨਾ ਦੀ ਉਲੰਘਣਾ ਕਰ ਲੋਕਾਂ ਦੇ ਫਤਵੇ ਦਾ ਅਪਮਾਨ ਕਰ ਰਹੀ ਹੈ: ਆਪ
Friday, 19 May 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਭਾਜਪਾ ਦੇਸ਼ ਦੇ ਸੰਵਿਧਾਨ, ਸੰਘੀ ਢਾਂਚੇ, ਜਮਹੂਰੀਅਤ ਦੀ ਭਾਵਨਾ ਦੀ ਉਲੰਘਣਾ ਕਰ ਲੋਕਾਂ ਦੇ ਫਤਵੇ ਦਾ ਅਪਮਾਨ ਕਰ ਰਹੀ ਹੈ: ਆਪ

'ਆਪ ਨੇ ਨੈਸ਼ਨਲ ਕੈਪੀਟਲ ਸਿਵਲ ਸਰਵਿਸ ਅਥਾਰਟੀ ਆਰਡੀਨੈਂਸ ਦੇ ਭਾਜਪਾ ਦੇ ਤਾਨਾਸ਼ਾਹੀ ਕਦਮ ਦੀ ਸਖ਼ਤ ਨਿੰਦਾ ਕੀਤੀ, ਇਸ ਨੂੰ ਅਦਾਲਤ ਦਾ ਅਪਮਾਨ ਕਰਾਰ ਦਿੱਤਾ

2024 ਦੀਆਂ ਆਮ ਚੋਣਾਂ ਵਿਚ ਭਾਜਪਾ ਦਾ ਦਿੱਲੀ ਵਰਗਾ ਹੀ ਨਤੀਜਾ ਹੋਵੇਗਾ, ਲੋਕ ਇਸ ਸੰਵਿਧਾਨ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਪਾਰਟੀ ਨੂੰ ਨਕਾਰ ਦੇਣਗੇ: ਮਲਵਿੰਦਰ ਕੰਗ

ਚੰਡੀਗੜ੍ਹ, 20 ਮਈ

ਆਮ ਆਦਮੀ ਪਾਰਟੀ (ਆਪ) ਨੇ ਨੈਸ਼ਨਲ ਕੈਪੀਟਲ ਸਿਵਲ ਅਥਾਰਟੀ ਦੇ ਆਰਡੀਨੈਂਸ ਲਈ ਕੇਂਦਰ ਦੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਨੂੰ ਅਦਾਲਤ ਦਾ ਅਪਮਾਨ ਅਤੇ ਲੋਕਤੰਤਰ ਵਿਰੋਧੀ ਸਰਕਾਰ ਦੀ ਕਾਇਰਤਾ ਭਰੀ ਕਾਰਵਾਈ ਕਰਾਰ ਦਿੱਤਾ।

ਸ਼ਨੀਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਚੁਣੀ ਹੋਈ ਸਰਕਾਰ ਨੂੰ ਲੋਕਤੰਤਰ ਦੇ ਸਿਧਾਂਤਾਂ ਅਨੁਸਾਰ ਆਪਣੀ ਮਰਜ਼ੀ ਮੁਤਾਬਿਕ ਆਜ਼ਾਦਾਨਾ ਤੌਰ ‘ਤੇ ਫੈਸਲੇ ਲੈਣ ਦੀਆਂ ਸ਼ਕਤੀਆਂ ਦਿੱਤੀਆਂ ਜਾਣ। ਪਰ ਭਾਜਪਾ ਹਮੇਸ਼ਾ ਦੀ ਤਰ੍ਹਾਂ ਹਾਰੀ ਹੋਈ ਸਾਬਤ ਹੋ ਰਹੀ ਹੈ ਅਤੇ ਇਹ ਆਰਡੀਨੈਂਸ ਦਿੱਲੀ ਦੀ 'ਆਪ' ਸਰਕਾਰ ਅਤੇ ਲੋਕਤੰਤਰ ਦੀ ਭਾਵਨਾ ਵਿਰੁੱਧ ਉਨ੍ਹਾਂ ਦੀ ਬਦਲਾਖੋਰੀ ਦਾ ਨਤੀਜਾ ਹੈ। ਇਨ੍ਹਾਂ ਦਾ ਇੱਕੋ ਇੱਕ ਮਕਸਦ ਕੇਜਰੀਵਾਲ ਸਰਕਾਰ ਤੋਂ ਸ਼ਕਤੀਆਂ ਖੋਹਣਾ ਹੈ।

ਕੰਗ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਲੋਕਾਂ ਦੇ ਫਤਵੇ ਜਾਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਰਵਾਹ ਨਹੀਂ ਕਰਦੀ ਅਤੇ ਇਹ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਬਾਈਪਾਸ ਕਰੇਗੀ। ਇਸ ਤੋਂ ਸਾਫ਼ ਹੈ ਕਿ ਮੋਦੀ ਸਰਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ। ਅਤੇ ਉਸਨੂੰ ਰੋਕਣ ਲਈ ਉਹ ਲੋਕਤੰਤਰ ਦੀ ਭਾਵਨਾ ਅਤੇ ਸਾਡੇ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਵਰਗੇ ਗੈਰ-ਸੰਵਿਧਾਨਕ ਕਦਮ ਵੀ ਚੁੱਕ ਰਹੇ ਹਨ। ਉਨ੍ਹਾਂ ਦਾ ਤਾਨਾਸ਼ਾਹੀ ਰਵੱਈਆ ਲੋਕਾਂ ਦੇ ਫ਼ਤਵੇ ਦਾ ਸਿੱਧਾ ਅਪਮਾਨ ਹੈ ਜਿਸ ਨੇ ਦਿੱਲੀ ਵਿੱਚ 'ਆਪ' ਸਰਕਾਰ ਨੂੰ 90% ਤੋਂ ਵੱਧ ਸੀਟਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਇਸ ਆਰਡੀਨੈਂਸ ਅਨੁਸਾਰ ਨੈਸ਼ਨਲ ਕੈਪੀਟਲ ਸਿਵਲ ਅਥਾਰਟੀ ਦੇ ਤਿੰਨ ਮੈਂਬਰ ਹੋਣਗੇ; ਮੁੱਖ ਮੰਤਰੀ, ਮੁੱਖ ਸਕੱਤਰ ਅਤੇ ਦਿੱਲੀ ਦੇ ਪ੍ਰਮੁੱਖ ਗ੍ਰਹਿ ਸਕੱਤਰ। ਮੁੱਖ ਸਕੱਤਰ ਅਤੇ ਪ੍ਰਮੁੱਖ ਗ੍ਰਹਿ ਸਕੱਤਰ ਦੋਵੇਂ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤੇ ਜਾਂਦੇ ਹਨ ਅਤੇ LG ਇਸ ਅਥਾਰਟੀ ਦੀਆਂ ਸਿਫ਼ਾਰਸ਼ਾਂ ਦੇ ਅਧਾਰ 'ਤੇ ਫੈਸਲੇ ਲੈਣਗੇ ਅਤੇ ਉਸ ਕੋਲ ਅੰਤਮ ਸ਼ਕਤੀ ਹੋਵੇਗੀ। ਸੰਖੇਪ ਵਿੱਚ, ਭਾਜਪਾ ਇੱਕ ਚੁਣੇ ਹੋਏ ਮੁੱਖ ਮੰਤਰੀ ਤੋਂ ਸਾਰੀਆਂ ਸ਼ਕਤੀਆਂ ਖੋਹ ਕੇ ਆਪਣੇ ਨਾਮਜ਼ਦ ਲੋਕਾਂ ਨੂੰ ਇਹ ਸ਼ਕਤੀਆਂ ਦੇਣਾ ਚਾਹੁੰਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਰਾਜਧਾਨੀ ਲਈ ਇਸ ਤੋਂ ਮਾੜੀ ਗੱਲ ਹੋਰ ਕੁਝ ਨਹੀਂ ਹੋ ਸਕਦੀ।

2000 ਰੁਪਏ ਦੇ ਨੋਟ ਬੰਦ ਕਰਨ 'ਤੇ ਟਿੱਪਣੀ ਕਰਦਿਆਂ ਕੰਗ ਨੇ ਕਿਹਾ ਕਿ ਭਾਜਪਾ ਇੱਕ ਅਸਫ਼ਲ ਸਰਕਾਰ ਹੈ। 2016 ਵਿੱਚ ਉਨ੍ਹਾਂ ਨੇ ਕਿਹਾ ਸੀ ਕਿ 2000 ਰੁਪਏ ਦੇ ਨੋਟ ਦੀ ਸ਼ੁਰੂਆਤ ਅਤੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਨਾਲ ਕਾਲਾ ਧਨ ਵਾਪਸ ਆਵੇਗਾ ਪਰ ਹੁਣ ਉਹ ਕਹਿ ਰਹੇ ਹਨ ਕਿ 2000 ਦੇ ਨੋਟਾਂ ਦੀ ਨੋਟਬੰਦੀ ਨਾਲ ਕਾਲੇ ਧਨ ਦਾ ਖਾਤਮਾ ਹੋ ਜਾਵੇਗਾ। ਇਹ ਸਾਰਾ ਕੁਝ ਦਰਸਾਉਂਦਾ ਹੈ ਕਿ ਭਾਜਪਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ। ਕੰਗ ਨੇ ਕਿਹਾ ਕਿ ਭਾਜਪਾ 2024 ਦੀਆਂ ਆਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰੇਗੀ ਕਿਉਂਕਿ ਉਹ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ ਅਤੇ ਲੋਕ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਨਾਲ ਹਨ।