Arth Parkash : Latest Hindi News, News in Hindi
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
Saturday, 01 Feb 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ।

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ

ਚੰਡੀਗੜ੍ਹ, 2 ਫਰਵਰੀ


ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ  ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ  ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।  

  ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।  

ਮੰਤਰੀ ਨੇ ਅੱਗੇ ਦੱਸਿਆ ਕਿ  ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।