Arth Parkash : Latest Hindi News, News in Hindi
ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ
Tuesday, 04 Feb 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ
ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ
ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ
ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ,
 ਕਿਹਾ, ਨੇੜ ਭਵਿੱਖ ਵਿੱਚ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਜਾਣਗੇ ਵੱਖ-ਵੱਖ ਸੂਬਿਆਂ ਦੇ 6 ਦਿਨਾਂ ਵਿੱਦਿਅਕ ਟੂਰ ’ਤੇ

ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ 2025---ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ  ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ. ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅੰਦਰ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀਆਂ) ਕਰਵਾਈਆਂ ਗਈਆਂ ਜਿਸ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਹ ਪ੍ਰਗਟਾਵਾ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜਿਲ੍ਹਾ ਪਠਾਨਕੋਟ ਦੇ ਦੋ ਸਕੂਲਾਂ ਅੰਦਰ ਮਾਪੇ ਅਧਿਆਪਕ ਮਿਲਣੀ ਦੋਰਾਨ ਸਿਰਕਤ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਪਠਾਨਕੋਟ (ਸੈਕੰਡਰੀ) , ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਵਿਜੇ ਕੁਮਾਰ ਕਟਾਰੂ ਚੱਕ ,ਪਵਨ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ।
ਜਿਕਰਯੋਗ ਹੈ ਕਿ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਕਾਰੀ ਹਾਈ ਸਕੂਲ ਸਰਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ ਕੀਤੀ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਵਿਦਿਆਰਥੀਆਂ ਤੇ ਮਾਪਿਆਂ ਤੋ ਫ਼ੀਡਬੈਕ ਲਈ। ਇਸ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੇ ਸਰਕਾਰੀ ਸਕੂਲਾਂ ਅੰਦਰ ਦਿੱਤੀ ਜਾ ਰਹੀ ਸਿੱਖਿਆ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤੇ ਇਤਿਹਾਸਕ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦੀ ਮਾਪਿਆਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਉਸਾਰੂ ਫ਼ੈਸਲਿਆਂ ਸਦਕਾ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਨਜ਼ਰੀਏ ਵਿੱਚ ਫ਼ਰਕ ਪੈ ਰਿਹਾ ਹੈ। ਹੁਣ ਲੋਕ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਿੱਚ ਰੱਖਣ ਅਤੇ ਬੱਚਿਆਂ ਦੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਵਿੱਚ ਦਾਖ਼ਲਾ ਲੈਣ ਨਾਲ ਅਧਿਆਪਕਾਂ ਨੂੰ ਵੀ ਹੌਸਲਾ ਮਿਲਿਆ ਹੈ ਅਤੇ ਉਹ ਉਤਸ਼ਾਹ ਨਾਲ ਕਾਰਜ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ, ਸਰਨਾ ਵਿਖੇ ਮਾਪਿਆਂ ਨੇ ਖੇਡ ਮੈਦਾਨ ਵਿੱਚ ਭਰਤ ਪਾਉਣ ਦੀ ਮੰਗ ਰੱਖੀ ਹੈ। ਇਸ ਸਬੰਧੀ ਮੌਕੇ ’ਤੇ ਉਨ੍ਹਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੂੰ ਦਿਸਾ ਨਿਰਦੇਸ਼ ਦਿੱਤੇ ਕਿ ਸਬੰਧਤ ਵਿਭਾਗ ਨੂੰ ਕਹਿ ਕੇ ਸਕੂਲ ਮੈਦਾਨ ਵਿੱਚ ਮਿੱਟੀ ਪਾ ਕੇ ਇਸ ਨੂੰ ਤੁਰੰਤ ਉੱਚਾ ਕੀਤਾ ਜਾਵੇ।

ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ--ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਪਠਾਨਕੋਟ ਜ਼ਿਲ੍ਹੇ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 2.63 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ ਵਿਦਿਆਰਥੀਆਂ ਲਈ ਮੁਢਲੀਆਂ ਸਹੂਲਤਾਂ ਯਕੀਨੀ ਬਣਾਈ ਜਾਣਗੀਆਂ।


ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਜਾਣਗੇ ਵੱਖ-ਵੱਖ ਸੂਬਿਆਂ ਦੇ 6 ਦਿਨਾ ਵਿੱਦਿਅਕ ਟੂਰ ’ਤੇ--ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਸਿਖਲਾਈ ਪ੍ਰੋਗਰਾਮਾਂ ’ਤੇ ਭੇਜਣ ਤੋਂ ਬਾਅਦ ਹੁਣ ਹੋਣਹਾਰ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ’ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਸਾਮਲ ਹੋ ਕੇ ਛੇਤੀ ਹੀ ਜ਼ਿਲ੍ਹਾ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਵੱਖ-ਵੱਖ ਸੂਬਿਆਂ ਦੇ 6 ਦਿਨਾਂ ਟੂਰ ’ਤੇ ਜਾਣਗੇ।