ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ
ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅੰਦਰ ਲੋਕ ਵਿਖਾਵੇ ਲਈ ਅਸਮਾਨੀ ਫਾਇਰ ਕਰਨ ਤੇ ਲਗਾਈ ਪੂਰਨ ਪਾਬੰਦੀ
ਸ੍ਰੀ ਮੁਕਤਸਰ ਸਾਹਿਬ 6 ਫਰਵਰੀ
ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ ਸੀਮਾਵਾਂ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ / ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਵਿਖਾਵੇ ਲਈ ਅਸਮਾਨੀ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾਂ ਕਰਨ ਤੇ ਕੀਤੀ ਜਾਵੇਗੀ ਸਖਤ ਕਾਰਵਾਈ ।