Arth Parkash : Latest Hindi News, News in Hindi
ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
Monday, 22 May 2023 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ 

ਚੰਡੀਗੜ੍ਹ, 22 ਮਈ:

2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ - 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੌਜੂਦਾ ਆਧੁਨਿਕ ਯੁੱਗ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

ਸ੍ਰੀ ਭੁਪਿੰਦਰ ਸਿੰਘ, ਜੋ ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਹਨ, ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।