Arth Parkash : Latest Hindi News, News in Hindi
ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਆਜੋਯਿਤ ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਆਜੋਯਿਤ
Sunday, 09 Feb 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਆਜੋਯਿਤ
ਮਾਨਸਾ 10 ਫਰਵਰੀ:
ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਾਲਾ ਕਲਾਂ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਉੱਚ ਜੋਖ਼ਮ ਗਰਭਵਤੀ ਔਰਤਾਂ ਦੀ ਜ਼ਰੂਰੀ ਜਾਂਚ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫ਼ਤ ਕੀਤੇ ਗਏ ।
ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਗਲਾ ਨੇ ਦੱਸਿਆ ਕਿ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਜਣੇਪਾ ਸੇਵਾਵਾਂ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਔਰਤਾਂ ਦੇ ਮਾਹਿਰ ਡਾਕਟਰ ਵੱਲੋਂ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਜਲਦੀ ਪਹਿਚਾਣ ਕਰਕੇ ਨਾਰਮਲ ਡਲਿਵਰੀ ਅਤੇ ਅਗਾਊਂ ਪ੍ਰਬੰਧ ਤਹਿਤ ਸਿਜ਼ੇਰੀਅਨ ਕਰਨ ਲਈ ਸਮੂਦਾਇਕ ਸਿਹਤ ਕੇਂਦਰ ਖਿਆਲਾ ਵਿਖੇ ਪੂਰੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ। ਗਰਭਵਤੀ ਔਰਤਾਂ ਦੇ ਚਾਰ ਜ਼ਰੂਰੀ ਚੈਕ ਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਗਰਭ ਦੌਰਾਨ ਖ਼ਤਰੇ ਦੇ ਚਿੰਨ੍ਹਾਂ ਦੀ ਪਹਿਚਾਣ ਬਾਰੇ ਅਤੇ ਗਰਭਵਤੀ ਔਰਤਾਂ ਨੂੰ ਜੱਚਾ ਬੱਚਾ ਕਾਰਡ ਵਿੱਚ ਦਰਜ ਜਾਣਕਾਰੀ ਰਾਹੀਂ ਗਰਭ ਸਮੇਂ ਹੋਣ ਵਾਲੀਆਂ ਮੁਸ਼ਕਲਾਂ ਅਤੇ ਬੱਚੇ ਦੀ ਸੰਭਾਲ ਬਾਰੇ ਅਤੇ ਖੂਨ ਦੀ ਮਾਤਰਾ ਪੂਰੀ ਰੱਖਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਬਲਜਿੰਦਰ ਕੌਰ ਅਤੇ ਡਾਕਟਰ ਨੇਹਾ ਵੱਲੋਂ ਔਰਤਾਂ ਦੀ ਸਿਹਤ ਜਾਂਚ ਕੀਤੀ ਗਈ।