Arth Parkash : Latest Hindi News, News in Hindi
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ
Monday, 10 Feb 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ
ਮਾਨਸਾ, 10 ਫਰਵਰੀ:
ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 11 ਫਰਵਰੀ, 2025 ਦਿਨ ਮੰਗਲਵਾਰ ਨੂੰ 'ਸਕਾਈ ਅਚੀਵਰ ਇੰਟਰਨੈਸ਼ਨਲ ਕੰਪਨੀ' ਵੱਲੋਂ ਟੀਮ ਲੀਡਰ, ਸੇਲਜ਼ ਐਗਜ਼ੀਕਿਊਟਿਵ, ਅਸਿਸਟੈਂਟ ਮੈਨੇਜ਼ਰ, ਬਰਾਂਚ ਮੈਨੇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਹੱਦ 18 ਤੋਂ 25 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਉਮੀਦਵਾਰ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 10 ਹਜ਼ਾਰ ਰੁਪਏ ਤੋਂ 16 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 7087420233 ’ਤੇ ਸੰਪਰਕ ਕੀਤਾ ਜਾ ਸਕਦਾ ਹੈ।