Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ
Monday, 10 Feb 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ

ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ:

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਸਬਸਿਡੀ ’ਤੇ ਦਿੱਤੀਆਂ ਜਾਂਦੀਆਂ ਮਸ਼ੀਨਾਂ, ਨਦੀਨਾਂ ਸਬੰਧੀ ਕਿਸਾਨਾਂ ਨਾਲ ਸਬੰਧਤ ਦੁਰਘਟਨਾਵਾਂ, ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ, ਮਸ਼ੀਨਾਂ ਦੀ ਵੰਡ, ਮਸ਼ੀਨਾਂ ਦੀ ਰੈੱਡ ਐਂਟਰੀ ਅਤੇ ਵਿਭਾਗ ਨਾਲ ਸਬੰਧਤ ਕੇਸਾਂ ਬਾਰੇ ਜਾਇਜਾ ਲਿਆ।

ਇਸ ਮੌਕੇ ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਐਨ.ਕੋਰਡ ਕਮੇਟੀ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਬੁਰੀ ਅਲਾਮਤ ਤੋਂ ਲੋਕਾਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਸਬੰਧੀ ਸਖ਼ਤ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਨੋਜਵਾਨ ਪੀੜ੍ਹੀ ਨੂੰ ਇਸ ਤੋਂ ਬਚਾਇਆ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਖੇਡ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਦਾ ਧਿਆਨ ਨਸ਼ਿਆਂ ਵੱਲ ਨਾ ਜਾਵੇ।

ਇਸ ਮੌਕੇ ਉਨ੍ਹਾਂ ‘ਹਿੱਟ ਐਂਡ ਰਨ ਕਲੇਮ ਸੈਂਟਲਮੈਂਟ’ ਕੇਸ ਵਿੱਚ ਸੜਕ ਹਾਦਸੇ ਵਿੱਚ ਲੱਗੀਆਂ ਸੱਟਾਂ ਜਾਂ ਹੋਰ ਜਾਨੀ ਮਾਲੀ ਨੁਕਸਾਨ ਲਈ ਬੀਮਾ ਕੰਪਨੀ ਤੋਂ ਮੁਆਵਜੇ ਸਬੰਧੀ ਵਿਚਾਰ ਚਰਚਾ ਵੀ ਕੀਤੀ ਗਈ, ਤਾਂ ਜੋ ਪੀੜ੍ਹਤ ਵਿਅਕਤੀ ਨੂੰ ਬਣਦੀ ਰਾਸ਼ੀ ਜਾਂ ਹੋਰ ਲਾਭ ਪ੍ਰਾਪਤ ਹੋ ਸਕਣ।

ਸਿਹਤ ਵਿਭਾਗ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸਬੰਧਤ ਵਿਭਾਗ ਅਧੀਨ ਸਿਹਤ ਸੁਸਾਇਟੀ, ਆਯੁਸ਼ਮਾਨ ਭਾਰਤ ਬੀਮਾ ਯੋਜਨਾ, ਅਪੰਗਤਾ ਸਰਟੀਫਿਕੇਟ, ਕੈਂਸਰ ਇਲਾਜ ਆਦਿ ਸਕੀਮਾਂ ਸਬੰਧੀ ਜਾਇਜਾ ਲਿਆ ਗਿਆ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਜਾਗਰੂਕ ਕਰਨ ਲਈ ਵੀ ਹਦਾਇਤਾਂ ਕੀਤੀਆਂ ਗਈਆਂ।

ਉਨ੍ਹਾਂ ‘ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਪੋਸ਼ਣ ਅਭਿਆਨ, ਆਂਗਣਵਾੜੀ ਸੈਂਟਰਾਂ ਦੇ ਕੰਮ ਸਬੰਧੀ, ਸਟਾਫ਼ ਦੀ ਭਰਤੀ ਸਬੰਧੀ, ਪੈਨਸ਼ਨ ਕੇਸਾਂ ਸਬੰਧੀ, ਸ਼ਗਨ ਸਕੀਮ ਤੋਂ ਇਲਾਵਾ ਬੱਚਿਆਂ ਅਤੇ ਔਰਤਾਂ ਨਾਲ ਸਬੰਧਤ ਸਕੀਮਾਂ ਬਾਰੇ ਵੀ ਜਾਇਜਾ ਵੀ ਲਿਆ ਗਿਆ।

ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਐਨ.ਜੀ.ਓਜ਼. ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ `ਚ ਤੇਜ਼ੀ ਲਿਆਉਣਾ ਹੈ।