Arth Parkash : Latest Hindi News, News in Hindi
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ
Wednesday, 19 Feb 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ

 

ਮਾਨਸਾ, 20 ਫਰਵਰੀ :

 

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਐਚ.ਐਸ. ਗਰੇਵਾਲ ਦੀਆਂ ਹਦਾਇਤਾਂ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਢਲਾਡਾ (ਕੰਨਿਆ) ਵਿਖੇ ਨਵ-ਨਿਯੁਕਤ ਸਿਵਲ ਜੱਜ (ਜੂਨੀਅਰ ਡਵੀਜ਼ਨ) ਨਵਕਿਰਨ ਕੌਰ ਅਤੇ ਗੁਰਮੀਤ ਕੌਰ ਦੀ ਟਰੇਨਿੰਗ ਦੇ ਹਿੱਸੇ ਵਜੋਂ ਕਾਨੂੰਨੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

 

ਕੈਂਪ ਨੂੰ ਸੰਬੋਧਨ ਕਰਦਿਆਂ ਜੱਜ ਸਾਹਿਬਾਨਾਂ ਅਤੇ ਸ਼੍ਰੀ ਗੁਰਵਿੰਦਰ ਸਿੰਘ ਪੈਰਾ ਲੀਗਲ ਵਲੰਟੀਅਰ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁਫ਼ਤ ਕਾਨੂੰਨੀ ਸਹਾਇਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾ ਬਾਰੇ ਵੀ ਵਿਦਿਆਰਥੀਆਂ ਅਤੇ ਮੌਜੂਦਾ ਨੂੰ ਜਾਗਰੂਕ ਕੀਤਾ।

 

ਇਸ ਮੌਕੇ ਹੋਰਨਾਂ ਤੋ ਇਲਾਵਾ ਸਕੂਲ ਪ੍ਰਿੰਸੀਪਲ ਗੁਰਮੀਤ ਸਿੰਘ ਅਤੇ ਡਾ. ਜਸਵੀਰ ਸਿੰਘ ਅਤੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸ਼੍ਰੀਮਤੀ ਅਭਿਜੋਤ ਕੌਰ ਹਾਜ਼ਰ ਸਨ।