Arth Parkash : Latest Hindi News, News in Hindi
ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ
Sunday, 09 Mar 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ
-ਅਸੁਖਾਵੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਲਈ ਪਾਬੰਦੀ ਆਦੇਸ਼ ਕੀਤੇ ਜਾਰੀ-ਏ.ਡੀ.ਐਮ. ਚਾਰੂਮਿਤਾ
ਮੋਗਾ, 10 ਮਾਰਚ,
ਜ਼ਿਲ੍ਹਾ ਮੋਗਾ ਵਿੱਚ ਕਾਫੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ। ਇਹਨਾਂ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਈ ਜਾਣੀ ਅਤਿ ਜਰੂਰੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਉਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) ਚੈਪਟਰ-11 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 10 ਮਈ, 2025 ਤੱਕ ਲਾਗੂ ਰਹੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।