Arth Parkash : Latest Hindi News, News in Hindi
ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ‘ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ‘ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ
Monday, 10 Mar 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਮੇਂ ਦੇ ਹਾਣੀ ਬਣ ਕੇ ਹੀ ਖੇਤੀ ਨੂੰ ਉਤਮ ਖੇਤੀ’ ਬਣਾ ਸਕਦੇ ਹਾਂ- ਵਿਧਾਇਕ ਸੇਖੋਂ

 

ਫਰੀਦਕੋਟ 11 ਫਰਵਰੀ 2025  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰਫ਼ਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ । ਨਵੀਆਂ ਖੇਤੀ ਤਕਨੀਕਾਂ ਅਪਣਾਓਖਰਚ ਘਟਾਓਝਾੜ ਵਧਾਓ’ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਡਾ. ਸਤਬੀਰ ਸਿੰਘ ਗੋਸਲਵਾਈਸ ਚਾਂਸਲਰਪੀ .ਏ .ਯੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏਜਦੋਂ ਕਿ ਸ. ਗੁਰਦਿੱਤ ਸਿੰਘ ਸੇਖੋਂਹਲਕਾ ਵਿਧਾਇਕ ਫ਼ਰੀਦਕੋਟ ਅਤੇ ਇੰਜੀ. ਅਮਰਜੀਤ ਸਿੰਘ ਢਿੱਲੋਮੈਂਬਰ ਪ੍ਰਬੰਧਕੀ ਬੋਰਡ ਨੇ ਵਿਸ਼ੇਸ਼ ਮਹਿਮਾਨ ਵਜੋਂ  ਸ਼ਿਰਕਤ ਕੀਤੀ ।

            ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦਾ ਇਹ ਖੋਜ ਕੇਂਦਰ ਇਲਾਕੇ ਦੇ ਕਿਸਾਨਾਂ ਲਈ ਵਰਦਾਨ ਹੈ ਜਿਸ ਦੇ ਵਿਗਿਆਨੀ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹਮੇਸ਼ਾਂ ਕਿਸਾਨਾਂ  ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀ ਸੰਬੰਧੀ ਸਮੁੱਚੀ ਤਕਨੀਕੀ ਅਗਵਾਈ ਸਾਨੂੰ ਇਸ ਕੇਂਦਰ ਤੋਂ ਹਾਸਲ ਹੁੰਦੀ ਹੈ ਜਿਸ ਤੋਂ ਸਾਨੂੰ ਪੂਰਾ ਲਾਹਾ ਲੈਣ ਦੀ ਲੋੜ ਹੈ । ਉਨ੍ਹਾਂ ਨੇ ਨੌਜਵਾਨ ਸ਼੍ਰੇਣੀ ਨੂੰ ਖੇਤੀ ਧੰਦੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਅੱਗੇ ਵਧਣ ਲਈ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ ਤਾਂ ਜੋ ਅਸੀ ਖੇਤੀ ਨੂੰ ਉਤਮ ਖੇਤੀ’ ਬਣਾ ਸਕੀਏ ।

 

ਇਸ ਮੌਕੇ ਇੰਜੀ. ਅਮਰਜੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਧਰਤੀ ਹੇਠਲੇ ਪਾਣੀ ਦੀ ਨਿਰੰਤਰ ਗਿਰਾਵਿਟ ਤੇ ਚਿੰਤਾ ਪ੍ਰਗਟ ਕੀਤੀ । ਉਨ੍ਹਾਂ ਨੇ ਝੋਨੇ ਨੂੰ ਛੱਡ ਕੇ ਖੇਤੀ ਵੰਨ ਸਵੰਨਤਾ ਅਪਨਾਉਣ ਅਤੇ ਤੁਪਕਾ ਸਿੰਚਾਈ ਦੀ ਵਰਤੋਂ ਤੇ ਸਿਫਾਰਸ਼ ਕਰਦਿਆਂ ਖੇਤਾਂ ਵਿੱਚ ਵਾਟਰ ਸਟੋਰੇਜ਼ ਟੈਂਕ ਬਣਾਉਣ ਦੀ ਸਲਾਹ ਦਿੱਤੀ । 

              ਇਸ ਮੌਕੇ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਕਾਰਨ ਖੇਤੀ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਯੂਨੀਵਰਸਿਟੀ ਵਿਗਿਆਨੀ ਲਗਾਤਾਰ ਦਿਨ ਰਾਤ ਇੱਕ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਨਵੀਆਂ ਖੇਤ ਤਕਨੀਕਾਂਫ਼ਸਲਾਂ ਦੀਆਂ ਜਲਵਾਯੂ ਅਨੁਕੂਲ ਅਤੇ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਅਤੇ ਖੇਤੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਨਵੀਂ ਖੇਤ ਮਸ਼ੀਨਰੀ ਵਿਕਸਤ ਕੀਤੀ ਜਾ ਰਹੀ ਹੈ । ਕਿਸਾਨ ਮੇਲੇ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਗਿਆਨ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਨੂੰ ਨਵੀਆਂ ਖੇਤ ਤਕਨੀਕਾਂ ਅਪਨਾਉਣਖੇਤੀ ਲਾਗਤਾਂ ਘਟਾਉਣ ਅਤੇ ਝਾੜ ਵਧਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਦੇ ਇਸ ਖੇਤਰੀ ਖੋਜ ਕੇਂਦਰ ਵਿੱਚ ਨਰਮੇ ਅਤੇ ਗੰਨੇ ਤੇ ਬਹੁਤ ਖੋਜ ਹੋਈ ਹੈ ਅਤੇ ਹੁਣ ਇੱਥੇ ਐਵੋਕੈਡੋਬਲੈਕ ਬੇਰੀ ਅਤੇ ਬਦਾਮ ਦੀ ਖੇਤੀ ਤੇ ਖੋਜ ਚੱਲ ਰਹੀ ਹੈ ।ਉਨ੍ਹਾਂ ਨੇ ਘਰੇਲੂ ਲੋੜਾਂ ਦੀ ਪੂਰਤੀ ਲਈ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਸਬਜੀਆਂਸਾਉਣੀ ਦੇ ਚਾਰਿਆਂ ਦੇ ਬੀਜਾਂਤੇਲ ਬੀਜਾਂ ਅਤੇ ਮੋਟੇ ਅਨਾਜ਼ਾਂ ਦੀਆਂ ਕਿੱਟਾਂ ਖਰੀਦਣ ਲਈ ਕਿਹਾ । ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਜੈਵਿਕ ਖਾਦਾਂ ਬੀਜਣ ਦੀ ਸਿਫਾਰਸ਼ ਕਰਦਿਆਂ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਕੰਬਾਇਨ ਦੇ ਅੱਗੇ ਡਰਿੱਲ ਅਤੇ ਪਿੱਛੇ ਐਸ ਐਮ ਐਸ ਲਗਾ ਕੇ ਨਵੀਂ ਮਸ਼ੀਨਰੀ ਵਿਕਸਿਤ ਕੀਤੀ ਗਈ ਹੈ ਜਿਸ ਨਾਲ ਝੋਨੇ ਦੀ ਪਰਾਲੀ ਦਾ ਕੁਤਰਾ ਕਰਨ ਅਤੇ ਕਣਕ ਦੀ ਬਿਜਾਈ ਨਾਲੋਂ ਨਾਲ ਕਰਨ ਵਿੱਚ ਮਦਦ ਮਿਲੇਗੀ । ਐਗਰੀਕਲਚਰ ਦੀ ਥਾਂ ਬਾਹਰਲੇ ਦੇਸ਼ਾਂ ਦੀ ਤਰਜ਼ ਤੇ ਐਗਰੀ ਬਿਜਨਿਸ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹਰ ਤਰ੍ਹਾਂ ਦੀਆਂ ਸਿਖਲਾਈਆਂ ਲਗਾਈਆਂ ਜਾਂਦੀਆਂ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੀ ਖੇਤੀ ਆਮਦਨ ਵਿੱਚ ਵਾਧਾ ਕਰਨ ਦੀ ਲੋੜ ਹੈ । ਪੀਏਯੂ ਵੱਲੋਂ ਸੋ਼ਸਲ ਮੀਡੀਆ ਤੇ ਚਲਾਏ ਜਾਂਦੇ ਫੇਸਬੁੱਕ ਲਾਈਵ ਪ੍ਰੋਗਰਾਂਮਯੂ ਟਿਊਬ ਚੈਨਲਾਂ ਅਤੇ ਖੇਤੀ ਸੰਦੇਸ਼ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਨ੍ਹਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ । 

 

            ਇਸ ਮੌਕੇ ਡਾ. ਗੁਰਜੀਤ ਸਿੰਘ ਮਾਂਗਟਵਧੀਕ ਨਿਰਦੇਸ਼ਕ ਖੋਜਪੀਏਯੂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਵਿਗਿਆਨੀਆਂ ਵੱਲੋਂ 950 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਜਾ ਚੁੱਕੀਆਂ ਹਨ । ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਪਰਮਲ ਝੋਨੇ ਦੀ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ .ਆਰ 132, ਮੱਕੀ ਦੀ ਨਵੀਂ ਕਿਸਮਮੋਟੇ ਅਨਾਜ਼ ਦੀ ਕਿਸਮ ਪੰਜਾਬ ਕੰਗਨੀ-1, ਆਲੂ ਦੀਆਂ ਦੋ ਕਿਸਮਾਂ ਪੰਜਾਬ ਪੋਟੈਟੋ 103 ਅਤੇ ਪੰਜਾਬ ਪੋਟੈਟੋ 104, ਗੋਭੀ ਅਤੇ ਸੰਤਰੀ ਗਾਜਰ ਦੀ ਨਵੀਂ ਕਿਸਮ ਤੋਂ ਇਲਾਵਾ ਫਰਾਂਸਬੀਨ ਦੀਆਂ ਨਵੀਆਂ ਕਿਸਮਾਂ ਫਰਾਂਸਬੀਨ-ਅਤੇ ਫਰਾਂਸਬੀਨ-2, ਰਸਭਰੀ ਦੀਆਂ ਨਵੀਆਂ ਕਿਸਮਾਂ ਪੰਜਾਬ ਰਸਭਰੀ-ਅਤੇ ਪੰਜਾਬ ਰਸਭਰੀ-2, ਗਰੇਅ ਫਰੂਟ ਅਤੇ ਗਲਦਾਊਦੀ ਦੀਆਂ ਕਿਸਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । 

 

            ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰਨਿਰਦੇਸ਼ਕ ਪਸਾਰ ਸਿੱਖਿਆਪੀਏਯੂ ਨੇ ਦੱਸਿਆ ਕਿ ਭਾਰਤ ਦੀਆਂ ਲੱਗਭਗ 75 “ਯੂਨੀਵਰਸਿਟੀਆਂ ਵਿੱਚੋਂ ਪੀਏਯੂ ਲਗਾਤਾਰ ਪਹਿਲੇ ਨੰਬਰ ਤੇ ਆ ਰਹੀ ਹੈ ਜਿਸ ਦਾ ਸਮੁੱਚਾ ਸਿਹਰਾ ਸਾਡੇ ਖੇਤੀ ਵਿਗਿਆਨੀਆਂ ਅਤੇ ਕਿਸਾਨਾਂ ਨੂੰ ਜਾਂਦਾ ਹੈ । ਉਨ੍ਹਾਂ ਨੇ 1967 ਤੋਂ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੀਏਯੂ ਕੈਪਸ ਲੁਧਿਆਣਾ ਵਿਖੇ 21-22 ਮਾਰਚ, 2025 ਨੂੰ ਲੱਗਣ ਵਾਲੇ ਦੋ ਰੋਜਾ ਕਿਸਾਨ ਮੇਲੇ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਗੁਜ਼ਾਰਿਸ਼ ਕੀਤੀ । ਉਨ੍ਹਾਂ ਕਿਹਾ ਕਿ ਖੇਤੀ ਸੰਬੰਧੀ ਅੱਤ ਆਧੁਨਿਕ ਜਾਣਕਾਰੀ ਹਾਸਲ ਕਰਨ ਲਈ ਅਤੇ ਖੇਤੀ ਵਿਗਿਆਨੀਆਂ ਨਾਲ ਰਾਬਤਾ ਕਾਇਮ ਰੱਖਣ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ । ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਦੀ ਖੇਤੀ ਸੰਬੰਧੀ ਵਿਗਿਆਨਕ ਜਾਣਕਾਰੀ ਵਿੱਚ ਵਾਧਾ ਹੋ ਸਕੇ। ਖੇਤੀ ਸਾਹਿਤ ਨੂੰ ਪੜ੍ਹਨ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਖੇਤੀ ਰਸਾਲੇ ਚੰਗੀ ਖੇਤੀ’ ਅਤੇ ਪ੍ਰੋਗਰੈਸਿਵ ਫਾਰਮਿੰਗ’ ਦਾ ਮੈਂਬਰ ਬਣਨ ਲਈ ਕਿਹਾ । ਖੇਤੀ ਆਮਦਨ ਵਿੱਚ ਇਜ਼ਾਫਾ ਕਰਨ ਲਈ ਡਾ.ਭੁੱਲਰ ਨੇ ਖੇਤੀ ਦੇ ਨਾਲ ਵੱਧ ਤੋਂ ਵੱਧ ਵੱਧ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ ਅਤੇ ਇਸ ਸੰਬੰਧੀ ਯੂਨੀਵਰਸਿਟੀ ਵੱਲੋਂ ਲਗਾਈਆਂ ਜਾਂਦੀਆਂ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ ।

 

ਮੰਚ ਸੰਚਾਲਨ ਕਰਦਿਆਂ ਡਾ. ਕੁਲਦੀਪ ਸਿੰਘ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਸ਼ੋਸ਼ਲ ਮੀਡੀਆ ਨਾਲ ਜੁੜਨ ਲਈ ਫੋਨ ਨੰਬਰ 82880-57707 ਤੇ ਮਿਸਡ ਕਾਲ ਦੇਣ ਲਈ ਕਿਹਾ ਤਾਂ ਜੋ ਉਨ੍ਹਾਂ ਤੱਕ ਯੂਨੀਵਰਸਿਟੀ ਵੱਲੋਂ ਕੀਤੀ ਜਾਂਦੀ ਖੋਜ ਅਤੇ ਸਮੁੱਚੀ ਜਾਣਕਾਰੀ ਮੋਬਾਇਲ ਫੋਨ ਰਾਹੀਂ ਉਨ੍ਹਾਂ ਤੱਕ ਪਹੁੰਚ  ਸਕੇ । ਇਸ ਮੌਕੇ ਧੰਨਵਾਦ ਦੇ ਸ਼ਬਦ ਸਟੇਸ਼ਨ ਦੇ ਡਾਇਰੈਕਟਰ ਡਾ.ਕੁਲਦੀਪ ਸਿੰਘ ਨੇ ਕਹੇ ।

 

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਸੋਢੀਵਧੀਕ ਨਿਰਦੇਸ਼ਕ ਪਸਾਰ ਸਿੱਖਿਆਡਾ. ਕੁਲਦੀਪ ਸਿੰਘਸਹਿਯੋਗੀ ਨਿਰਦੇਸ਼ਕਸ੍ਰ: ਨਿਰਭਿੰਦਰਪਾਲ ਸਿੰਘ ਗਰੇਵਾਲਏ .ਡੀ .ਸੀ (ਵਿਕਾਸ) ਫ਼ਰੀਦਕੋਟਸ੍ਰ: ਅਮਨਦੀਪ ਸਿੰਘਚੇਅਰਮੈਨਮਾਰਕਿਟ ਕਮੇਟੀ ਫ਼ਰੀਦਕੋਟ ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।