ਕਿਸਾਨ ਕਣਕ ਦੀ ਫਸਲ ਤੇ ਚੇਪੇ ਦੇ ਹਮਲੇ ਤੋਂ ਸੁਚੇਤ ਰਹਿਣ: ਮੁੱਖ ਖੇਤੀਬਾੜੀ ਅਫਸਰ ਕਿਸਾਨ ਕਣਕ ਦੀ ਫਸਲ ਤੇ ਚੇਪੇ ਦੇ ਹਮਲੇ ਤੋਂ ਸੁਚੇਤ ਰਹਿਣ: ਮੁੱਖ ਖੇਤੀਬਾੜੀ ਅਫਸਰ
Tuesday, 11 Mar 2025 18:30 pm
Arth Parkash : Latest Hindi News, News in Hindi
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ।
ਕਿਸਾਨ ਕਣਕ ਦੀ ਫਸਲ ਤੇ ਚੇਪੇ ਦੇ ਹਮਲੇ ਤੋਂ ਸੁਚੇਤ ਰਹਿਣ: ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ : 12 ਮਾਰਚ 2025
ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਵੱਲੋਂ ਹਾੜੀ ਦੀ ਮੁੱਖ ਫਸਲ ਕਣਕ ਸੰਬੰਧੀ ਕਿਸਾਨਾਂ ਨੂੰ ਫਸਲ ਉੱਪਰ ਚੇਪੇ ਦੇ ਹਮਲੇ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ। ਉਹਨਾਂ ਦੱਸਿਆ ਕਿ ਚੇਪੇ ਦਾ ਹਮਲਾ ਪਹਿਲਾਂ ਖੇਤ ਦੇ ਬਾਹਰਲੇ ਹਿੱਸਿਆ ਤੇ ਦੇਖਣ ਨੂੰ ਮਿਲਦਾ ਹੈ। ਇਸ ਲਈ ਛਿੜਕਾਅ ਅਜਿਹੇ ਹਮਲੇ ਵਾਲੇ ਹਿੱਸਿਆ ਤੇ ਹੀ ਕੀ ਤਾ ਜਾਵੇ ਤਾਂ ਕਿ ਚੇਪੇ ਦਾ ਹਮਲਾ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਹਨਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਛਿੜਕਾਅ ਹਮੇਸ਼ਾਂ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਹੀ ਕੀਤਾ ਜਾਵੇ।
ਉਹਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਵੀ ਕਿਸਾਨਾਂ ਨੂੰ ਤੇਲੇ ਦੇ ਹਮਲੇ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਪੈਸਟ ਸਰਵੇਲੈਂਸ ਟੀਮਾਂ ਵੱਲੋਂ ਵੀ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਅਜੇ ਤੱਕ ਕਿਤੇ ਵੀ ਕੋਈ ਕੀਟ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ । ਡਾ. ਕੁਲਵੰਤ ਸਿੰਘ ਵੱਲੋਂ ਕਿਹਾ ਗਿਆ ਕਿ ਜੇਕਰ ਕਿਸਾਨ ਵੀਰਾਂ ਨੂੰ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਕਣਕ ਦੀ ਫਸਲ ਵਿੱਚ ਚੇਪੇ ਦਾ ਹਮਲਾ ਨਜਰ ਆਉਂਦਾ ਹੈ ਤਾਂ ਉਹ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਨ।