Arth Parkash : Latest Hindi News, News in Hindi
ਮੈਰੀਟੋਰੀਅਸ ਤੇ ਸਕੂਲ ਆਫ ਐਮੀਨੈਂਸ ਦੀ ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਕੇਂਦਰਾਂ ਦੁਆਲੇ ਵਿਦਿਆਰਥੀਆਂ ਤੇ ਡਿਊਟੀ ਸਟਾਫ ਤੋਂ ਮੈਰੀਟੋਰੀਅਸ ਤੇ ਸਕੂਲ ਆਫ ਐਮੀਨੈਂਸ ਦੀ ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਕੇਂਦਰਾਂ ਦੁਆਲੇ ਵਿਦਿਆਰਥੀਆਂ ਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ
Thursday, 13 Mar 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮੈਰੀਟੋਰੀਅਸ ਤੇ ਸਕੂਲ ਆਫ ਐਮੀਨੈਂਸ ਦੀ ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਕੇਂਦਰਾਂ ਦੁਆਲੇ ਵਿਦਿਆਰਥੀਆਂ ਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ
-ਮੋਗਾ ਵਿਖੇ 16 ਪ੍ਰੀਖਿਆ ਕੇਂਦਰਾਂ ਵਿੱਚ ਹੋਵੇਗੀ ਇਹ ਪ੍ਰੀਖਿਆ

ਮੋਗਾ 14 ਮਾਰਚ
ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ਼੍ਰੇਣੀ ਦੇ ਦਾਖਲੇ ਲਈ ਪ੍ਰਵੇਸ਼ ਪਰੀਖਿਆ ਕਰਵਾਈ ਜਾ ਰਹੀ ਹੈ।ਨੌਵੀਂ ਸ਼੍ਰੇਣੀ ਲਈ ਮਿਤੀ 16 ਮਾਰਚ 2025 ਅਤੇ ਗਿਆਰਵੀਂ ਸ਼੍ਰੇਣੀ ਲਈ ਮਿਤੀ 6 ਅਪ੍ਰੈਲ 2025 ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ  ਕੁੱਲ 16 ਸੈਂਟਰਾਂ ਵਿੱਚ ਜਿਲ੍ਹਾ ਮੋਗਾ ਵਿਖੇ ਕਰਵਾਈ ਜਾ ਰਹੀ ਹੈ।
ਇਹਨਾਂ ਪ੍ਰੀਖਿਆਵਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ- ਕਮ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਵੱਲੋਂ  ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਹੁਕਮ ਮਿਤੀ 16 ਮਾਰਚ 2025 ਅਤੇ ਮਿਤੀ 06 ਅਪ੍ਰੈਲ 2025 ਲਈ ਲਾਗੂ ਹੋਵੇਗਾ।

ਜਿਕਰਯੋਗ ਹੈ ਕਿ ਇਹ ਪ੍ਰੀਖਿਆ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ, ਸਰਕਾਰੀ  ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ,  ਜੈਨ ਸੀਨੀਅਰ ਸੈਕੰਡਰੀ ਸਕੂਲ, ਬਾਘਾ ਪੁਰਾਣਾ,  ਸ਼ਹੀਦ ਕਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੇਰ,  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ,  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ, ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ, ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ,  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਲਾ,  ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ,  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ, ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਢੇਕੇ,   ਸ਼ਹੀਦ ਪ੍ਰਿੰਸੀਪਲ ਗੁਰਦੇਵ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੜਕੋਟ ਰਣਸੀਹ,  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ, ਕਮਲਾ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ।