Arth Parkash : Latest Hindi News, News in Hindi
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ
Thursday, 25 May 2023 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣੇ


ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਅੱਖਾਂ ਦਾਨ ਕਰਨ ਸਬੰਧੀ ਫ਼ਾਰਮ ਭਰਿਆ


ਚੰਡੀਗੜ੍ਹ, 25 ਮਈ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਅੱਖਾਂ ਦਾਨ ਕਰਨ ਸਬੰਧੀ ਆਪਣਾ ਫ਼ਾਰਮ ਭਰਿਆ।

ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ।

ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਸ੍ਰੀ ਜੇ.ਬੀ. ਬਹਿਲ ਦੀ ਅਗਵਾਈ 'ਚ ਮਿਲੇ ਵਫ਼ਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਉਹ ਹੁਣ ਤੱਕ 3800 ਤੋਂ ਵੱਧ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦਿਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 400 ਦੇ ਲਗਭਗ 6 ਮਹੀਨੇ ਤੋਂ 16 ਸਾਲ ਤੱਕ ਦੀ ਉਮਰ ਵਾਲੇ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫ਼ਿਕੇਸ਼ਨ ਜਾਰੀ ਕਰਕੇ ਯੂਰਪੀਨ ਦੇਸ਼ਾਂ ਦੀ ਤਰਜ਼ 'ਤੇ ਭਾਰਤ ਵਿੱਚ ਵੀ ਲਾਇਸੈਂਸ ਬਣਾਉਣ ਸਮੇਂ ਫਾਰਮ ਵਿੱਚ ਬਿਨੈਕਾਰ ਵੱਲੋਂ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਆਪਣੇ ਅੰਗ/ਅੱਖਾਂ ਦਾਨ ਕਰਨ ਲਈ ਸਹਿਮਤ/ਅਸਹਿਮਤ ਹੋਣ ਸਬੰਧੀ ਖਾਨਾ ਭਰਨਾ ਸ਼ੁਰੂ ਹੋ ਗਿਆ ਹੈ।

ਇਸ 'ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਰੀਜਨਲ ਟਰਾਂਸਪੋਰਟ ਅਥਾਰਿਟੀ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਡਰਾਇਵਿੰਗ ਲਾਈਸੈਂਸ ਬਨਵਾਉਣ ਜਾਂ ਰੀ-ਨਿਊ ਕਰਵਾਉਣ ਸਮੇਂ ਹਰ ਵਿਅਕਤੀ ਨੂੰ, ਸੜਕੀ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਪੰਜਾਬ ਭਾਰਤ ਦਾ ਸਭ ਤੋਂ ਵੱਧ ਨੇਤਰਦਾਨੀ ਰਾਜ ਬਣ ਸਕੇ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਗੱਲ ਕਰਕੇ ਇਸ ਕਾਰਜ ਨੂੰ ਹੋਰ ਅੱਗੇ ਵਧਾਉਣਗੇ।

-----------