Arth Parkash : Latest Hindi News, News in Hindi
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
Sunday, 16 Mar 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 17 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਡੀ.ਸੀ. ਕੰਪਲੈਕਸ ਰੂਪਨਗਰ ਵਿਖੇ 18 ਮਾਰਚ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰੂਪਨਗਰ ਵੱਲੋਂ ਦੱਸਿਆ ਗਿਆ ਕਿ ਪ੍ਰਭਜੋਤ ਸਿੰਘ ਇਸ ਕੈਂਪ ਵਿੱਚ ਐਚ.ਡੀ.ਐੱਫ.ਸੀ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਗ੍ਰੈਜ਼ੁਏਟ ਵਿੱਦਿਅਕ ਯੋਗਤਾ ਵਾਲੇ ਘੱਟੋ ਘੱਟ 50% ਅੰਕਾਂ ਨਾਲ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 19 ਤੋਂ 30 ਸਾਲ ਹੈ ਅਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ  3 ਲੱਖ ਤੋਂ 4.25 ਲੱਖ ਸਲਾਨਾ ਤਨਖਾਹ ਮਿਲੇਗੀ। 2. ਸੇਲਜ਼ ਅਫਸਰ ਦੀਆਂ ਅਸਾਮੀਆਂ ਲਈ 50% ਅੰਕਾਂ ਨਾਲ ਕਿਸੇ ਵੀ ਸਟ੍ਰੀਮ ਵਿੱਚ ਗ੍ਰੈਜੂਏਸ਼ਨ ਪਾਸ ਉਮੀਦਵਾਰ ਇੰਟਰਵਿਊ ਵਿੱਚ ਭਾਗ ਲੈ ਸਕਦਾ ਹੈ। ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਉਮੀਦਾਵਾਰਾਂ ਨੂੰ 2.08 ਤੋਂ 2.88 ਲੱਖ ਸਲਾਨਾ ਤਨਖਾਹ ਪ੍ਰਤੀ ਮਹੀਨਾ ਮਿਲੇਗੀ। ਇਨ੍ਹਾਂ ਅਸਾਮੀਆਂ ਲਈ 19 ਸਾਲ ਤੋਂ 30 ਸਾਲ ਉਮਰ ਸੀਮਾ ਨਿਰਧਾਰਤ ਕੀਤੀ ਗਈ ਹੈ। ਨੌਕਰੀ ਦਾ ਸਥਾਨ ਪੂਰੇ ਪੰਜਾਬ ਵਿੱਚ ਹੈ।

ਇਸ ਤੋਂ ਇਲਾਵਾ ਓਮ ਲੌਜਿਸਟਿਕਸ ਕੰਪਨੀ ਵੱਲੋਂ 1. ਸਟੋਰ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਘੱਟੋ-ਘੱਟ 12ਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 2.2 ਲੱਖ ਤੋਂ 2.8 ਲੱਖ ਸਲਾਨਾ ਤਨਖਾਹ ਮਿਲੇਗੀ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ:- 19 ਸਾਲ ਤੋਂ 27 ਸਾਲ ਨਿਰਧਾਰਤ ਕੀਤੀ ਗਈ ਹੈ। 3. ਈਕਾਮ ਐਕਸਪ੍ਰੈਸ ਕੰਪਨੀ ਵਿੱਚ 1. ਲੌਜਿਸਟਿਕਸ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ 12ਵੀਂ ਪਾਸ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 2.20 ਲੱਖ ਤੋਂ 2.60 ਲੱਖ ਸਲਾਨਾ ਤਨਖਾਹ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਉਮਰ ਹੱਦ:-19 ਸਾਲ ਤੋਂ 29 ਸਾਲ ਨਿਰਧਾਰਤ ਕੀਤੀ ਗਈ ਹੈ। ਨੌਕਰੀ ਦਾ ਸਥਾਨ ਲੁਧਿਆਣਾ ਅਤੇ ਜਲੰਧਰ ਹੈ। ਇਸ ਕੈਂਪ ਵਿੱਚ ਪੁਰਸ਼ / ਮਹਿਲਾ ਦੋਵੇਂ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ 8283874719 'ਤੇ ਸੰਪਰਕ ਕੀਤਾ ਜਾ ਸਕਦਾ ਹੈ।