Arth Parkash : Latest Hindi News, News in Hindi
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ
Friday, 04 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ

ਗੁਰਦਾਸਪੁਰ, 05 ਅਪ੍ਰੈਲ ( 2025 ) - ਪ੍ਰੇਗਾਬਾਲਿਨ ਦੇ ਫ਼ਾਰਮੂਲੇ ਤਹਿਤ ਬਣੀ ਦਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ, ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲ੍ਹੀ ਵਿੱਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫ਼ਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗ੍ਰਾਮ ਅਤੇ 300 ਮਿਲੀਗ੍ਰਾਮ ਵਾਲੇ ਪ੍ਰੇਗਾਬਾਲਿਨ ਦੇ ਫ਼ਾਰਮੂਲੇ ਦੀ ਜਨਤਕ ਤੌਰ 'ਤੇ ਬਹੁਤ ਜ਼ਿਆਦਾ ਦੁਰਵਰਤੋਂ ਕੀਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਇਸ ਫ਼ਾਰਮੂਲੇ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੀਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ਼ 75 ਮਿਲੀਗ੍ਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ  ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐੱਸ.ਐੱਸ. ਅਧੀਨ ਆਦੇਸ਼ ਦਿੱਤੇ ਹਨ ਕਿ ਇਸ ਫ਼ਾਰਮੂਲੇ ਦੇ 75 ਮਿਲੀਗ੍ਰਾਮ ਤੋਂ ਵੱਧ ਕੈਪਸੂਲ/ਟੈਬਲੇਟ ਦੇ ਭੰਡਾਰਨ ਅਤੇ ਵਿੱਕਰੀ 'ਤੇ ਪੂਰਨ ਪਾਬੰਦੀ ਹੋਵੇਗੀ। ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲੀਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਸ ਤੋਂ ਇਲਾਵਾ 75 ਮਿਲੀਗ੍ਰਾਮ ਤੱਕ ਦੀ ਖ਼ਰੀਦ ਅਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣਗੇ। ਸਾਰੇ ਵਿਕਰੇਤਾ ਸਲਿਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਵੇਚੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਨੁਸਖ਼ੇ ਦੀ ਲੋੜ ਤੋਂ ਵੱਧ ਨਾ ਹੋਵੇ। ਇਹ ਹੁਕਮ 5 ਅਪ੍ਰੈਲ 2025 ਤੋਂ 4 ਜੁਲਾਈ 2025 ਤੱਕ ਲਾਗੂ ਰਹੇਗਾ।