Arth Parkash : Latest Hindi News, News in Hindi
ਜਿ਼ਲ੍ਹਾ ਮੈਜਿਸਟ੍ਰੇਟ ਨੇ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ ਜਿ਼ਲ੍ਹਾ ਮੈਜਿਸਟ੍ਰੇਟ ਨੇ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੇ ਲਗਾਈ ਪਾਬੰਦੀ
Friday, 04 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਜਿ਼ਲ੍ਹਾ ਮੈਜਿਸਟ੍ਰੇਟ ਨੇ ਕਣਕ ਦੀ ਨਾੜ ਨੂੰ ਅੱਗ ਲਗਾਉਣ *ਤੇ ਲਗਾਈ ਪਾਬੰਦੀ
ਮਾਨਸਾ, 05 ਅਪ੍ਰੈਲ :
ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਅੰਦਰ ਕਣਕ ਕੱਟਣ ਉਪਰੰਤ ਉਸ ਦੀ ਨਾੜ ਨੂੰ ਅੱਗ ਲਗਾਉਣ *ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2025 ਸ਼ੁਰੂ ਹੋ ਚੁੱਕਾ ਹੈ। ਆਮ ਤੌਰ *ਤੇ ਵੇਖਣ ਆਇਆ ਹੈ ਕਿ ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।ਰਹਿੰਦ—ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿਚ ਮੌਜੂਦ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ।ਇਸ ਨਾਲ ਆਲੇ—ਦੁਆਲੇ ਖੜੀਆਂ ਫਸਲਾਂ ਤੋਂ ਇਲਾਵਾ ਪਿੰਡ ਦੀ ਅਬਾਦੀ ਦੇਹ ਵਿੱਚ ਵੀ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਮੌਜੂਦ ਰਹਿੰਦ—ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ।ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਵੀ ਖ਼ਦਸ਼ਾ ਬਣਿਆ ਰਹਿੰਦਾ ਹੈ ਅਤੇ ਅਸਿੱਧੇ ਤੌਰ *ਤੇ ਇਸ ਦਾ ਅਸਰ ਦੇਸ਼ ਦੇ ਉਤਪਾਦਨ *ਤੇ ਪੈਂਦਾ ਹੈ।
ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।