ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 10 ਅਪ੍ਰੈਲ ਨੂੰ —ਮੁੱਖ ਖੇਤੀਬਾੜੀ ਅਫਸਰ
ਮਾਨਸਾ, 09 ਅਪ੍ਰੈਲ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜਿਲ੍ਹਾ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 10 ਅਪ੍ਰੈਲ ਨੂੰ ਸਥਾਨਕ ਮਹਿਕ ਰਿਜੋਰਟ ਵਿਖੇ ਲਗਾਈ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਜਿੰਨ੍ਹਾਂ ਰਾਹੀਂ ਕਿਸਾਨਾਂ ਨੂੰ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਕੈਂਪ ਵਿੱਚ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਕੈਂਪ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਵੱਖ ਵੱਖ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਦੀ ਪ੍ਰਧਾਨਗੀ ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਡਾ. ਦਿਲਬਾਗ ਸਿੰਘ ਕਰਨਗੇ। ਇਸ ਤੋਂ ਇਲਾਵਾ ਹਲਕਾ ਬੁਢਲਾਡਾ ਦੇ ਵਿਧਾਇਕ ਸ਼੍ਰੀ ਬੁੱਧ ਰਾਮ, ਵਿਧਾਇਕ ਮਾਨਸਾ, ਡਾ. ਵਿਜੈ ਸਿੰਗਲਾ ਤੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਉਦਘਾਟਨ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਕੀਤਾ ਜਾਵੇਗਾ।