ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਸਾਥੀਆ ਸਮੇਤ ਡਾ. ਬੀ.ਆਰ ਅੰਬੇਡਕਰ ਦੇ ਬੁੱਤ ਅੱਗੇ ਹੋਏ ਨਤਮਸਤਕ
ਲੁਧਿਆਣਾ: ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਜਨਮ ਦਿਵਸ ਮੌਕੇ ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਆਪਣੇ ਸਾਥੀਆਂ ਸਮੇਤ ਜਲੰਧਰ ਬਾਈਪਾਸ ਵਿਖੇ ਉਹਨਾਂ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਨਤਮਸਤਕ ਹੋਏ। ਇਸ ਮੌਕੇ ਉਹਨਾਂ ਦੇ ਨਾਲ ਐਡਵੋਕੇਟ ਇੰਦਰਜੀਤ ਸਿੰਘ, ਮੋਹਨ ਬਿਰਦੀ, ਐਡਵੋਕੇਟ ਸੁਮਨ, ਰਾਮਾ ਚੌਹਾਨ, ਜਸਵੀਰ ਸਿੰਘ ਲੁਧਿਆਣਾ, ਸਰਪੰਚ ਚਰਨ ਦਾਸ ਤਲਵੰਡੀ ਸਮੇਤ ਹੋਰ ਸਾਰੇ ਪਤਵੰਤੇ ਸਾਥੀ ਵੀ ਮੌਜੂਦ ਰਹੇ।
ਇਸ ਦੌਰਾਨ ਸੰਬੋਧਨ ਕਰਦੇ ਹੋਏ, ਲਵਲੀ ਨੇ ਸਭ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ। ਜਿਨਾਂ ਵੱਲੋਂ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡਾ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ। ਇਸੇ ਤਰਾਂ, ਉਹਨਾਂ ਦੇ ਬੁੱਤ ਅੱਗੇ ਲੱਗੇ ਸ਼ੀਸ਼ਾ ਉੱਪਰ ਗਲਤ ਸ਼ਬਦਾਵਲੀ ਲਿਖੀ ਗਈ।
ਉਹਨਾਂ ਨੇ ਜੋੜ ਦਿੰਦੇ ਹੋਏ ਕਿਹਾ ਕਿ ਅਸੀਂ ਡਾ. ਅੰਬੇਡਕਰ ਵੱਲੋਂ ਦਰਸਾਏ ਰਸਤੇ ਤੇ ਚੱਲ ਕੇ ਹੀ ਆਪਣੀ ਅਤੇ ਸਮਾਜ ਦੀ ਭਲਾਈ ਦੀ ਦਿਸ਼ਾ ਵਿੱਚ ਕੰਮ ਕਰ ਸਕਦੇ ਹਾਂ।
ਇਸੇ ਤਰ੍ਹਾਂ ਐਡਵੋਕੇਟ ਇੰਦਰਜੀਤ ਸਿੰਘ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਮੋਹਨ ਵਿਰਦੀ ਨੇ ਵੀ ਸਾਰਿਆਂ ਨੂੰ ਡਾ. ਅੰਬੇਦਕਰ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਕੰਮ ਕੀਤਾ ਹੈ।