Arth Parkash : Latest Hindi News, News in Hindi
ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ  ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ  ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ — ਵਿਧਾਇਕ ਕਾਕਾ ਬਰਾੜ
Monday, 14 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ
 ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ — ਵਿਧਾਇਕ ਕਾਕਾ ਬਰਾੜ
ਵਿਧਾਇਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਵਿੱਚ ਸਕੂਲਾਂ ਚ ਵੱਖ ਵੱਖ ਕੰਮਾਂ ਦਾ ਕੀਤਾ ਗਿਆ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ
                            ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ, ਨਾ ਕੇਵਲ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਬਲਕਿ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ 11.95 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਨਵੀਆਂ ਕਲਾਸਾਂ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਸਕੂਲ ਵਿਖੇ 22.50 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਲਾਸ ਰੂਮਾਂ ਦਾ ਕੰਮ ਚੱਲ ਰਿਹਾ ਹੈ ।
ਇਸੇ ਤਰ੍ਹਾਂ ਉਹਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ 18.51 ਲੱਖ ਰੁਪਏ ਈ ਲਾਗਤ ਨਾਲ ਬਣਾਏ ਗਏ ਨਵੇਂ ਕਲਾਸ ਰੂਮ ਅਤੇ ਲੈਬ ਦਾ ਉਦਘਾਟਨ ਕੀਤਾ ।ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ  ਵਿਖੇ 9.26 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਅਤੇ ਨਵੇਂ ਉਸਾਰੇ ਗਏ ਕਲਾਸਰੂਮ ਦਾ ਉਦਘਾਟਨ ਕੀਤਾ ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ 23.38 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ, ਨਵੇਂ ਪਖਾਨਿਆਂ ਅਤੇ ਲੈਬ ਦਾ ਉਦਘਾਟਨ ਕੀਤਾ। ਉਹਨਾਂ ਜਾਣਕਰੀ ਦਿੱਤੀ ਕਿ 22.50 ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ ਇਕ ਕੰਪਿਊਟਰ ਲੈਬ ਦੀ ਉਸਾਰੀ ਦਾ ਕੰਮ ਚਾਲ ਰਿਹਾ ਹੈ।  
ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਉਹਨਾਂ 28.35 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਕਲਾਸਰੂਮ ਦੀ ਮੁਰੰਮਤ , ਉਸਾਰੇ ਗਏ ਨਵੇਂ ਕਲਾਸ ਰੂਮ ਅਤੇ ਪਖਾਨੇ ਦਾ ਉਦਘਾਟਨ ਕੀਤਾ। ਉਹਨਾਂ ਜਾਣਕਾਰੀ ਦਿੱਤੀ ਕਿ ਸਕੂਲ ‘ਚ 40 ਲੱਖ ਰੁਪਏ ਦੀ ਲਾਗਤ ਨਾਲ ਨਾਬਾਰਡ ਤਹਿਤ ਕੰਮ ਕਰਵਾਏ ਜਾ ਰਹੇ ਹੈ।ਇਸ ਮੌਕੇ ਪ੍ਰਿੰਸੀਪਲ ਝਬੇਲਵਾਲੀ ਬਲਜਿੰਦਰ ਸਿੰਘ, ਇੰਚਾਰਜ ਪ੍ਰਿੰਸੀਪਲ ਉਦੇਕਰਨ ਸੁਨੀਲ ਜੱਗਾ, ਮੁੱਖ ਅਧਿਆਪਕਾ ਕੁਲਵਿੰਦਰ ਕੌਰ ਅਤੇ ਸੈਂਟਰ ਹੈਡ ਟੀਚਰ ਚਰਨਜੀਤ ਸਿੰਘ ਵੀ ਮੌਜੂਦ ਸਨ।