Arth Parkash : Latest Hindi News, News in Hindi
ਸਿੱਖਿਆ ਕ੍ਰਾਂਤੀ ਦੇ ਰਹੀ ਹੈ ਵਿਦਿਆਰਥੀਆਂ ਨੂੰ ਨਵੀਂ ਸੇਧ, ਕੁਲਵੰਤ ਸਿੰਘ ਪੰਡੋਰੀ ਸਿੱਖਿਆ ਕ੍ਰਾਂਤੀ ਦੇ ਰਹੀ ਹੈ ਵਿਦਿਆਰਥੀਆਂ ਨੂੰ ਨਵੀਂ ਸੇਧ, ਕੁਲਵੰਤ ਸਿੰਘ ਪੰਡੋਰੀ
Monday, 14 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਬਰਨਾਲਾ

ਸਿੱਖਿਆ ਕ੍ਰਾਂਤੀ ਦੇ ਰਹੀ ਹੈ ਵਿਦਿਆਰਥੀਆਂ ਨੂੰ ਨਵੀਂ ਸੇਧਕੁਲਵੰਤ ਸਿੰਘ ਪੰਡੋਰੀ

ਚੇਅਰਮੈਨ ਵਿਧਾਨ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਸ ਕੁਲਵੰਤ ਸਿੰਘ ਪੰਡੋਰੀ ਨੇ ਕੀਤਾ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਾਸਰਕਾਰੀ ਮਿਡਲ ਸਕੂਲ ਕਲਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਕੀਤੇ ਉਦਘਾਟਨ

 

ਮਹਿਲ ਕਲਾਂ, 15 ਅਪ੍ਰੈਲ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਨਾਲ ਵਿਦਿਆਰਥੀਆਂ ਨੂੰ ਨਵੀਂ ਸੇਧ ਅਤੇ ਦਿਸ਼ਾ ਮਿਲ ਰਹੀ ਹੈ। ਬੱਚਿਆਂ ਲਈ ਚੰਗੇ ਕਲਾਸ ਰੂਮ ਵਿਕਸਿਤ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵੱਲ ਰੁਚੀ ਵਧੇ।

ਚੇਅਰਮੈਨ ਵਿਧਾਨ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਨੇ ਇਸ ਗੱਲ ਦਾ ਪ੍ਰਗਟਾਵਾ ਪਿੰਡ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਾਲਾ ਵਿਖੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਜਾ ਰਹੇ ਕੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਲਾਲਾ ਵਿਖੇ 5.97 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਕਲਾਸ ਰੂਮ ਦੀ ਮੁਰੰਮਤ ਦਾ ਕੰਮ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਕਲਾਲਾ ਵਿਖੇ ਉਨ੍ਹਾਂ ਨੇ. 1.35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕਮਰਿਆਂ ਦੀ ਮੁਰੰਮਤ ਦਾ ਮੁਕੰਮਲ ਹੋਣ 'ਤੇ ਉਸ ਦਾ ਉਦਘਾਟਨ ਕੀਤਾ।

ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਛੀਨੀਵਾਲ ਕਲਾਂ ਵਿਖੇ 13.56 ਲੱਖ ਰੁਪਏ ਨਾਲ ਕਰਵਾਏ ਗਏ ਕੰਮਾਂ ਦਾ ਉਦਘਟਾਨ ਕੀਤਾ। ਵਿਧਾਇਕ ਨੇ ਦੱਸਿਆ ਕਿ ਇਸ ਸਕੂਲ ਵਿਚ 2.31 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਕੂਲ 'ਚ ਮੌਜੂਦ 9 ਪ੍ਰਯੋਗਸ਼ਾਲਾਵਾਂ ਦੇ ਆਧੁਨੀਕਕਰਨ ਦੇ ਕੰਮ ਕਰਵਾਏ ਗਏ ਹਨ।