Arth Parkash : Latest Hindi News, News in Hindi
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 2 ਕਰੋੜ 10 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 2 ਕਰੋੜ 10 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
Tuesday, 15 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 2 ਕਰੋੜ 10 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਜਲਾਲਾਬਾਦ 16 ਅਪ੍ਰੈਲ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਗਏ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਦੋ ਕਰੋੜ 9 ਲੱਖ 81 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
 ਇਸ ਦੌਰਾਨ ਉਨਾਂ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਕ ਵੈਰੋਕੇ ਵਿਖੇ ਇੱਕ ਕਰੋੜ 25 ਲੱਖ 49 ਹਜਾਰ ਰੁਪਏ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ। ਇਸੇ ਤਰ੍ਹਾਂ ਪਿੰਡ ਕਾਠਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 53 ਲੱਖ 66 ਹਜਾਰ ਰੁਪਏ ਅਤੇ ਸਰਕਾਰੀ ਹਾਈ ਸਕੂਲ ਵਿੱਚ 30 ਲੱਖ 66 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।
 ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਾਜ ਦੇ 17 ਹਜਾਰ ਸਕੂਲਾਂ ਵਿੱਚ ਵਾਈਫਾਈ ਇੰਟਰਨੈਟ ਕਨੈਕਟੀਵਿਟੀ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਸਾਰੇ ਸਕੂਲਾਂ ਵਿੱਚ ਚਾਰ ਦੁਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਸਕੂਲਾਂ ਵਿੱਚ ਵਧੀਆ ਵਿਦਿਅਕ ਮਾਹੌਲ ਸਿਰਜਿਆ ਜਾ ਸਕੇ। ਇਸ ਮੌਕੇ ਉਨਾਂ ਕਿਹਾ ਕਿ ਹਲਕੇ ਵਿੱਚ ਦੋ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ ਉਹਨਾਂ ਨੇ ਕਿਹਾ ਕਿ ਪੜ੍ਹਾਈ ਖੇਤਰ ਵਿੱਚ ਆ ਰਹੇ ਬਦਲਾਅ ਦੀ ਝਲਕ ਸਲਾਨਾ ਨਤੀਜਿਆਂ ਤੋਂ ਵੀ ਮਿਲਦੀ ਹੈ। ਇਸ ਮੌਕੇ ਉਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਜ਼ਿਲਾ ਸਿੱਖਿਆ ਕੋਆਰਡੀਨੇਟਰ ਦੇਵਰਾਜ ਸ਼ਰਮਾ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਇਸ ਮੌਕੇ ਵਿਦਿਆਰਥੀਆਂ ਨੂੰ ਖੇਡ ਕਿੱਟ ਵੀ ਦਿੱਤੀ ਗਈ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।।