Arth Parkash : Latest Hindi News, News in Hindi
10 ਮਈ 2025 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ 10 ਮਈ 2025 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ
Tuesday, 15 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

10 ਮਈ 2025 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ
ਫਾਜ਼ਿਲਕਾ, 16 ਅਪ੍ਰੈਲ
ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਅਵਤਾਰ ਸਿੰਘ ਨੇ ਦੱਸਿਆ ਕਿ 10 ਮਈ 2025 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਕੇਸ ਅਦਾਲਤ ਵਿਚ ਚੱਲ ਰਹੇ ਹਨ ਉਹ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਜਾਂ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਨੂੰ ਤਰਜੀਹ ਦੇਣ ਕਿਉਂਕਿ ਇਸ ਨਾਲ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੇ ਧਿਰਾਂ ਦੀ ਹੀ ਇਕ ਤਰਾਂ ਨਾਲ ਜਿੱਤ ਹੁੰਦੀ ਹੈ ਅਤੇ ਕੇਸ ਦਾ ਵੀ ਪੱਕਾ ਨਿਪਟਾਰਾ ਹੋ ਜਾਂਦਾ ਹੈ।
        ਸੀਜੇਐਮ-ਕਮ- ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੂਚੀ ਸਵਪਨ ਸ਼ਰਮਾ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 01638-261500 ਜਾਂ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।