Arth Parkash : Latest Hindi News, News in Hindi
ਸਾਉਣੀ ਦੀਆਂ ਫ਼ਸਲਾਂ ਸਬੰਧੀ ਲੋੜੀਂਦੇ ਇਨਪੁਟਸ ਲਈ ਕੀਤੀ ਡੀਲਰਾਂ ਨਾਲ ਮੀਟਿੰਗ, ਮੁੱਖ ਖੇਤੀਬਾੜੀ ਅਫ਼ਸਰ ਸਾਉਣੀ ਦੀਆਂ ਫ਼ਸਲਾਂ ਸਬੰਧੀ ਲੋੜੀਂਦੇ ਇਨਪੁਟਸ ਲਈ ਕੀਤੀ ਡੀਲਰਾਂ ਨਾਲ ਮੀਟਿੰਗ, ਮੁੱਖ ਖੇਤੀਬਾੜੀ ਅਫ਼ਸਰ
Wednesday, 16 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਾਉਣੀ ਦੀਆਂ ਫ਼ਸਲਾਂ ਸਬੰਧੀ ਲੋੜੀਂਦੇ ਇਨਪੁਟਸ ਲਈ ਕੀਤੀ ਡੀਲਰਾਂ ਨਾਲ ਮੀਟਿੰਗਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ

ਸਾਉਣੀ 2025 ਦੌਰਾਨ ਬੀਜੀਆਂ ਜਾਣ ਵਾਲੀਆਂ ਫ਼ਸਲਾਂਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਤੇ ਲੰਬੀ ਦੇ ਸਮੂਹ ਖਾਦਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਹਿਮ ਬੈਠਕ ਕੀਤੀ ਗਈ।

ਬੈਠਕ ਦੌਰਾਨ ਡਾ: ਕਰਨਜੀਤ ਸਿੰਘ ਗਿੱਲਮੁੱਖ ਖੇਤੀਬਾੜੀ ਅਫਸਰਸ੍ਰੀ ਮੁਕਤਸਰ ਸਾਹਿਬ ਵੱਲੋਂ ਆਉਣ ਵਾਲੇ ਸਾਉਣੀ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਲੋੜੀਂਦੇ ਖੇਤੀ ਇਨਪੁਟਸ ਖਾਸ ਕਰਕੇ ਬੀਜ਼ਾਂ ਦੀ ਉਲਬਧਤਾ ਸਬੰਧੀ ਸਮੂਹ ਡੀਲਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਉਣੀ- 2025 ਦੌਰਾਨ ਸੂਬੇ ਵਿੱਚ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪੀ.ਏ.ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ-126, ਪੀ.ਆਰ-131 ਆਦਿ ਦੀ ਹੀ ਬਿਜਾਈ ਕੀਤੀ ਜਾਵੇ।

ਉਨ੍ਹਾਂ ਡੀਲਰਾਂ ਨੂੰ ਖਾਦਾਂ ਦੀ ਕਾਲਾ ਬਾਜ਼ਾਰੀਟੈਗਿੰਗਵੱਧ ਰੇਟ ਆਦਿ ਨਾ ਕਰਨ ਲਈ ਹਦਾਇਤਾ ਦਿੱਤੀਆਂ ਅਤੇ ਇਨ੍ਹਾਂ ਨਾਲ ਸਬੰਧਤ ਰਿਕਾਰਡ ਪੂਰਾ ਰੱਖਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਸੇਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਬੀਜ ਐਕਟ ਹੇਠ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡਾ: ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਇਨ:) ਵੱਲੋਂ ਖਾਦਕੀੜੇਮਾਰ ਦਵਾਈਆਂ ਦੇ ਲਾਇਸੰਸਾਂ ਸਬੰਧੀ ਅਤੇ ਡਾ. ਹਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਬੀਜ) ਸ੍ਰੀ ਮੁਕਤਸਰ ਸਾਹਿਬ ਵੱਲੋਂ ਬੀਜ ਲਾਇਸੰਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਸਮੂਹ ਡੀਲਰ ਭਾਈਚਾਰੇ ਨੂੰ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਨਾ ਅੱਗ ਲਗਾਉਣ ਸਬੰਧੀ ਪ੍ਰੇਰਿਤ ਕਰਨ ਬਾਰੇ ਵੀ ਕਿਹਾ ਗਿਆ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਬਲਾਕ ਪੱਧਰ ਤੇ ਡਾ ਸ਼ਵਿੰਦਰ ਸਿੰਘਖੇਤੀਬਾੜੀ ਵਿਕਾਸ ਅਫਸ਼ਰਡਾ: ਹਰਮਨਦੀਪ ਸਿੰਘਖੇਤੀਬਾੜੀ  ਵਿਕਾਸ ਅਫ਼ਸਰਸ੍ਰੀ ਮੁਕਤਸਰ ਸਾਹਿਬਡਾ ਵਿਜੈ ਸਿੰਘ ਬਲਾਕ ਖੇਤੀਬਾੜੀ ਅਫ਼ਸਰਲੰਬੀ ਡਾ: ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰਡਾ: ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰਲੰਬੀ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਕਰਮਚਾਰੀ ਵੀ ਹਾਜ਼ਰ ਸਨ।