Arth Parkash : Latest Hindi News, News in Hindi
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ
Friday, 18 Apr 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ

"ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ"

·         ਭਲਕੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਹਲਕੇ 05 ਸਰਕਾਰੀ ਸਕੂਲਾਂ  ’  ਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ- ਮੁਹੰਮਦ ਅਸਰਦ

ਕੁੱਪ ਕਲ੍ਹਾਂ/ਅਮਰਗੜ੍ਹ/ਮਾਲੇਰਕੋਟਲਾ, 18 ਅਪ੍ਰੈਲ:-

             ਸਹਾਇਕ  ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਮੁਹੰਮਦ ਅਸਦ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ ।ਇਸੇ ਕੜੀ ਤਹਿਤ  ਭਲਕੇ 19 ਅਪ੍ਰੈਲ 2025 ਦਿਨ ਸ਼ਨੀਵਾਰ ਨੂੰ ਅਮਰਗੜ੍ਹ ਹਲਕੇ ਦੇ 05 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਉਦਘਾਟਨ ਕਰਨ ਉਪਰੰਤ ਸਕੂਲੀ ਵਿਦਿਆਰਥੀਆਂ ਦੇ ਅਰਪਣ ਕਰਨਗੇ ।

          ਮੁਹੰਮਦ ਅਸਰਦ ਨੇ ਜਾਣਕਾਰੀ ਸਾਝੀ ਕਰਦਿਆ ਦੱਸਿਆ ਕਿ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੀ ਨੁਹਾਰ ਬਦਲੀ ਗਈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਂਦੀ ਸਹੂਲਤਾਵਾਂ ਮਿਲ ਸਕਣ ਅਤੇ ਵਿੱਦਿਆਰਥੀ ਵਿੱਦਿਅਕ ਮੋਹਲ ਵਿੱਚ ਪੜ੍ਹ ਕੇ ਸਮੇਂ ਦੇ ਹਾਣੇ ਬਣ ਸਕਣ । ਉਨ੍ਹਾਂ ਦੱਸਿਆ ਕਿ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ,ਸਰਕਾਰੀ ਪ੍ਰਾਇਮਰੀ ਸਕੂਲ ਫਲੌਡ ਖੁਰਦ ਅਤੇ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ।

          ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਚਾਂਚੇ ਦੀ ਨੁਹਾਰ ਬਣਲਣ ਦੇ ਉਪਰਾਲੇ ਸਾਦੇ ਗਏ ਸਨ ਤਾਂ ਜੋ ਸਰਕਾਰੀ ਸਕੂਲਾਂ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਲਈ ਅੱਛਾ ਮੌਹਲ ਮਿਲ ਸਕੇ । ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਅਮਰਗੜ ਦੇ 98 ਸਕੂਲਾਂ ਅਤੇ ਹਲਕਾ ਮਾਲੇਰਕੋਟਲਾ ਦੇ 64 ਸਕੂਲ  ਪ੍ਰਾਇਮਰੀ ਅਤੇ ਹਾਈ ਸਕੂਲ ਸ਼ਾਮਿਲ ਹਨ।