Arth Parkash : Latest Hindi News, News in Hindi
ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
Sunday, 20 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਚੰਡੀਗੜ੍ਹ, 21 ਅਪ੍ਰੈਲ, 2025 –

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਫਗਵਾੜਾ ਦੇ ਇੱਕ ਨਿਵਾਸੀ ਤੋਂ ਮਿਲੀ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪ੍ਰਾਈਵੇਟ ਆਰਕੀਟੈਕਟ ਨੇ ਸ਼ੁਰੂ ਵਿੱਚ ਸਬੰਧਤ ਨਗਰ ਯੋਜਨਾਕਾਰ (ਟਾਊਨ ਪਲੈਨਿੰਗ) ਅਧਿਕਾਰੀ ਰਾਹੀਂ ਘਰ ਦੇ ਨਕਸ਼ੇ ਦੀ ਯੋਜਨਾ ਦੀ ਪ੍ਰਵਾਨਗੀ ਦਿਵਾਉਣ ਲਈ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਗੱਲਬਾਤ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ 50,000 ਰੁਪਏ ਵਿੱਚ ਤੈਅ ਹੋ ਗਈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਏਟੀਪੀ ਅਤੇ ਆਰਕੀਟੈਕਟ ਦੋਵਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਇਹ ਕਾਰਵਾਈ ਪੰਜਾਬ ਭਰ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ।

-----------