ਆਪ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ
ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
Orders
ਚੰਡੀਗੜ੍ਹ, 21 ਅਪਰੈਲ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਅੱਜ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ।ਇਸ ਤੋਂ ਇਲਾਵਾ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਦਫਤਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।
ਸ ਮੁੰਡੀਆਂ ਨੇ ਕਿਹਾ ਕਿ ਸਰਕਾਰ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਨਿਰੰਤਰ ਯਤਨ ਕਰ ਰਹੀ ਹੈ ਜਿਸ ਦੇ ਚੱਲਦਿਆਂ ਇਹ ਤਬਾਦਲੇ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਮਿਲਣ ਉੱਤੇ ਅਜਿਹੀ ਕਾਰਵਾਈ ਤੁਰੰਤ ਕੀਤੀ ਜਾਵੇਗੀ।
———