Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਹੋਈ  ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਹੋਈ 
Monday, 21 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਹੋਈ 
 

 

ਫਰੀਦਕੋਟ  22 ਅਪ੍ਰੈਲ (2025)

 

 ਜਿਲ੍ਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ  ਸਵੱਛ ਭਾਰਤ ਮਿਸ਼ਨ ਤਹਿਤ  ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। 

ਡਿਪਟੀ ਕਮਿਸ਼ਨਰ  ਵੱਲੋ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਸੌਲਿਡ ਵੇਸਟ ਮੈਨੇਜਮੈਂਟ, ਲਿਕਿਊਡ ਵੇਸਟ ਮੈਨੇਜਮੈਂਟ ਆਦਿ ਦੇ ਕੰਮ ਸਾਲ 2025-26 ਵਿਚ ਹੀ ਮੁਕੰਮਲ ਕੀਤੇ ਜਾਣ, ਤਾਂ ਜੋ ਸਾਰੇ ਪਿੰਡਾਂ ਨੂੰ ਸਮੇਂ-ਸਿਰ ਓਡੀਪੀ ਪਲੱਸ ਮਾਡਲ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਕਮਿਊਨਿਟੀ ਸੈਨੇਟਰੀ ਕੰਪਲੈਕਸ, ਪਲਾਸਟਿਕ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟ,ਨਿੱਜੀ ਪਖਾਨੇ ਆਦਿ ਦੇ ਵੀ ਕੰਮ ਮੁਕੰਮਲ ਕਰਵਾਏ ਜਾਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੋਜੈਕਟ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਅਤੇ ਮਗਨਰੇਗਾ ਤਹਿਤ ਕੰਮਵਰਜੈਸ ਹੇਠ ਕਰਵਾਏ ਜਾਂਦੇ ਹਨ। ਇਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਜਲਦੀ ਵਰਤੋ ਵਿਚ ਲਿਆਂਦਾ ਜਾਵੇ। 

ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਸ਼ੁਮਿੰਦਰ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਕੋਟਕਪੂਰਾ ਸ਼੍ਰੀ ਅਭਿਨਵ ਗੋਇਲ, ਪਸ਼ੂ ਪਾਲਣ ਵਿਭਾਗ ਡਾ. ਸੁਰਜੀਤ ਸਿੰਘ, ਜਿਲ਼੍ਹਾ ਸਿੱਖਿਆ ਅਫਸਰ ਸੈਕੰਡਰੀ ਨੀਲਮ ਰਾਣੀ, ਦਰਸ਼ਨ ਸਿੰਘ, ਰਮਨਦੀਪ ਕੌਰ ਗਿੱਲ ਵਾਟਰ ਰਿਸੌਰਸਜ ਵਿਭਾਗ, ਪੰਜਾਬ ਊਰਜਾ ਵਿਕਾਸ ਏਜੰਸੀ ਦੇ ਜਿਲ੍ਹਾ ਮੈਨੇਜਰ ਨਾਇਬ ਮਿੱਤਲ, ਪੰਚਾਇਤੀ ਰਾਜ ਵਿਭਾਗ ਦੇ ਐਸਡੀਓ ਮਹਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਜੇਈ ਆਦਿ ਸ਼ਾਮਿਲ ਸਨ।