Arth Parkash : Latest Hindi News, News in Hindi
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਯੁੱਧ ਨਸਿ਼ਆਂ ਵਿਰੁੱਧ ਜਿ਼ਲ੍ਹਾ ਪੱਧਰੀ ਸਮਾਗਮ ਗੁਰੂ ਗੋਬਿੰਦ ਸਿ ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਯੁੱਧ ਨਸਿ਼ਆਂ ਵਿਰੁੱਧ ਜਿ਼ਲ੍ਹਾ ਪੱਧਰੀ ਸਮਾਗਮ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ
Monday, 21 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਯੁੱਧ ਨਸਿ਼ਆਂ ਵਿਰੁੱਧ ਜਿ਼ਲ੍ਹਾ ਪੱਧਰੀ ਸਮਾਗਮ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ
—ਖਿਡਾਰੀਆਂ , ਨੌਜਵਾਨਾਂ ਅਤੇ ਨਵੀਂ ਪੀੜੀ ਨੇ ਨਸ਼ਾ ਨਾ ਕਰਨ ਦੀ ਚੁੱਕੀ ਸਹੁੰ
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ
ਪੰਜਾਬ ਸਰਕਾਰ ਵਲੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਸਬੰਧੀ ਜਿ਼ਲ੍ਹਾ ਪੱਧਰੀ ਸਮਾਗਮ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਵੱਖ—ਵੱਖ ਵਿਭਾਗਾਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ।
ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਮਾਜ ਨੂੰ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ।
ਉਹਨਾਂ ਅੱਗੇ ਕਿਹਾ ਕਿ ਨਸ਼ਾ ਜਿੱਥੇ ਸਾਡੀ ਜਿੰਦਗੀ ਨੂੰ ਖਤਮ ਕਰਦਾ ਹੈ, ਉਥੇ ਇਹ ਸਮਾਜਿਕ ਅਤੇ ਆਰਥਿਕ ਤੌਰ ੋਤੇ ਵੀ ਨੁਕਸਾਨ ਕਰਦਾ ਹੈ ।
ਉਹਨਾਂ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਛੁਟਕਾਰਾ ਪਾਉਣ ਲਈ ਉਸਾਰੂ ਸੋਚ ਨੂੰ ਅਪਨਾਉਣਾ ਚਾਹੀਦਾ ਹੈ । ਨਸ਼ੇ ਕਰਨ ਵਾਲਿਆਂ ਨੂੰ ਨਸ਼ਾ ਛੁਡਾਓ ਸੈਂਟਰਾਂ ਵਿੱਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ।
ਇਸ ਮੌਕੇ ਖੇਡ ਵਿਭਾਗ ਵਲੋਂ ਸਕੂਲੀ ਬੱਚਿਆਂ ਦੇ ਹਾਕੀ ਅਤੇ ਬਾਸਕਟਬਾਲ ਦੇ ਖੇਡ ਮੁਕਾਬਲੇ ਕਰਵਾਏ ਗਏ ਅਤੇ ਨਸ਼ਾ ਵਿਰੋਧੀ ਜਾਗਰੂਕ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ ।
ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਨਸਿ਼ਆਂ ਵਿਰੁੱਧ ਸਾਰਆਂਸ ਨੂੰ ਸਹੁੰ ਵੀ ਚੁਕਵਾਈ ਗਈ।
ਇਸ ਮੌਕੇ ਤੇ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਸ੍ਰੀ ਪੁਨੀਤ ਸ਼ਰਮਾ ਮੁੱਖ ਮੰਤਰੀ ਖੇਤਰੀ ਅਧਿਕਾਰੀ, ਸ੍ਰੀ ਜਸਪਾਲ ਮੌਂਗਾ ਜਿ਼ਲ੍ਹਾ ਸਿੱਖਿਆ ਅਫਸਰ, ਸ੍ਰੀਮਤੀ ਅਨਿੰਦਰਵੀਰ ਕੌਰ ਜਿ਼ਲ੍ਹਾ ਖੇਡ ਅਫਸਰ, ਸ੍ਰੀ ਰਾਜ ਕੁਮਾਰ, ਸ੍ਰੀ  ਜਸਪ੍ਰੀਤ ਛਾਬੜਾ, ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ, ਖਿਡਾਰੀ ਅਤੇ ਸਕੂਲੀ ਬੱਚੇ ਮੌਜੂਦ ਸਨ।